ਸ਼੍ਰੀ ਮੁਕਤਸਰ ਸਾਹਿਬ, 30 ਅਗਸਤ : Prime Punjab
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਲੱਖੇਵਾਲੀ, ਸੰਮੇਵਾਲੀ ਅਤੇ ਭਾਗਸਰ ‘ਚ ਨਸ਼ੇ ਦੀ ਦਲਦਲ ਨੇ ਗੰਭੀਰ ਰੂਪ ਧਾਰ ਲਿਆ ਹੈ। ਸਥਾਨਕ ਵਸਨੀਕਾਂ ਅਨੁਸਾਰ ਇੱਥੇ ਚਿੱਟਾ ਸਰੇਆਮ ਵਿਕ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ‘ਚ ਨੌਜਵਾਨ ਇਸ ਦੀ ਲਤ ‘ਚ ਫਸ ਚੁੱਕੇ ਹਨ। ਹੁਣ ਸਥਿਤੀ ਇੱਥੋਂ ਤੱਕ ਪਹੁੰਚ ਗਈ ਹੈ ਕਿ ਨਸ਼ੇ ਲਈ ਵਰਤੀਆਂ ਜਾਂਦੀਆਂ ਸੂਈਆਂ ਸਾਂਝੀਆਂ ਕਰਨ ਕਾਰਨ ਕਈ ਨੌਜਵਾਨ HIV/AIDS ਵਰਗੀ ਭਿਆਨਕ ਬਿਮਾਰੀ ਦੀ ਲਪੇਟ ‘ਚ ਆ ਗਏ ਹਨ।
ਇਸ ਮਾਮਲੇ ਨੂੰ ਲੈ ਕੇ ਇਕ ਜਾਗਰੂਕ ਨਾਗਰਿਕ ਨੇ ਦੋ ਸਾਲ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤ ਕਰਕੇ ਚੇਤਾਵਨੀ ਦਿੱਤੀ ਸੀ। ਉਸ ਸਮੇਂ ਮੰਗ ਕੀਤੀ ਗਈ ਸੀ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ, ਪਰ ਦੋਸ਼ ਹੈ ਕਿ ਪ੍ਰਸ਼ਾਸਨ ਨੇ ਕੋਈ ਧਿਆਨ ਨਹੀਂ ਦਿੱਤਾ। ਨਤੀਜੇ ਵਜੋਂ ਅੱਜ ਉਹੀ ਨੌਜਵਾਨ ਨਸ਼ੇ ਤੋਂ ਅੱਗੇ ਵੱਧ ਕੇ ਨਜਾਇਜ਼ ਹਥਿਆਰਾਂ ਸਮੇਤ ਫੜੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਇਹ ਜ਼ਿਲ੍ਹਾ ਸਿਆਸੀ ਤੌਰ ‘ਤੇ ਬਹੁਤ ਮਹੱਤਵਪੂਰਨ ਹੈ। ਇੱਥੇ ਅਕਾਲੀ ਦਲ ਬਾਦਲ ਦੇ ਪ੍ਰਧਾਨ, ਆਮ ਆਦਮੀ ਪਾਰਟੀ ਦੇ ਦੋ ਕੈਬਨਿਟ ਮੰਤਰੀ, ਜ਼ਿਲ੍ਹਾ ਪ੍ਰਧਾਨ ਅਤੇ ਹੋਰ ਵੱਡੇ ਆਗੂਆਂ ਦੇ ਪਿੰਡ ਵੀ ਨੇੜੇ ਹਨ। ਇਸ ਦੇ ਬਾਵਜੂਦ ਪਿੰਡਾਂ ‘ਚ ਨਸ਼ਾ ਖੁੱਲ੍ਹੇਆਮ ਵਿਕਣਾ ਸਵਾਲ ਖੜ੍ਹੇ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਸਥਾਨਕ ਪੰਚ-ਸਰਪੰਚ, ਥਾਣਾ ਲੱਖੇਵਾਲੀ ਦੇ ਮੁਖੀ ਅਤੇ ਹਲਕਾ ਮਲੋਟ ਦੇ ਵਿਧਾਇਕ ਦੀ ਅਣਗਹਿਲੀ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ।
ਸਥਾਨਕ ਲੋਕਾਂ ਨੇ ਇਕ ਵਾਰ ਫਿਰ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਲੱਖੇਵਾਲੀ, ਸੰਮੇਵਾਲੀ ਅਤੇ ਭਾਗਸਰ ਪਿੰਡਾਂ ‘ਚ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ ਕੀਤੀ ਜਾਵੇ, ਨਸ਼ਾ ਪੀੜਤ ਨੌਜਵਾਨਾਂ ਲਈ ਮੁਫਤ ਇਲਾਜ ਅਤੇ ਮੁੜ ਵਸੇਬਾ ਕੇਂਦਰ ਖੋਲ੍ਹੇ ਜਾਣ ਅਤੇ AIDS ਦੀ ਰੋਕਥਾਮ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਭੇਜੀ ਜਾਵੇ ਤਾਂ ਜੋ ਹੋਰ ਨੌਜਵਾਨਾਂ ਨੂੰ ਬਚਾਇਆ ਜਾ ਸਕੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।