Director : Manvir Singh Walia
Editor : Jatin Kumar Sahota
ਜਲੰਧਰ, 30 ਅਗਸਤ : Prime Punjab
ਜਲੰਧਰ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ ਨਿਊ ਰਤਨ ਨਗਰ ‘ਚ ਸਨਸਨੀ ਫੈਲ ਗਈ, ਜਦੋਂ ਇਕ ਖਾਲੀ ਪਲਾਟ ‘ਚੋਂ 26 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ।
ਸਥਾਨਕ ਲੋਕਾਂ ਮੁਤਾਬਕ ਮ੍ਰਿਤਕ ਦੇ ਮੱਥੇ ਅਤੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ, ਜਿਸ ਕਾਰਨ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਅਤੇ 3 ਦਿਨ ਪਹਿਲਾਂ ਹੀ ਹਸਪਤਾਲ ਤੋਂ ਘਰ ਆਇਆ ਸੀ। ਸ਼ਨੀਵਾਰ ਸਵੇਰੇ ਉਸ ਦੀ ਲਾਸ਼ ਘਰ ਦੇ ਨੇੜਲੇ ਪਲਾਟ ‘ਚੋਂ ਮਿਲੀ।
ਕੁਝ ਲੋਕਾਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਉਸਦਾ ਕਿਸੇ ਨਾਲ ਝਗੜਾ ਵੀ ਹੋਇਆ ਸੀ। ਥਾਣਾ ਮੁਖੀ ਜੈਇੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਗਿਆ ਹੈ। ਮੱਥੇ ‘ਤੇ ਸੱਟ ਦਾ ਨਿਸ਼ਾਨ ਹੈ, ਜੋ ਡਿੱਗਣ ਕਾਰਨ ਵੀ ਹੋ ਸਕਦੀ ਹੈ। ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਫ ਹੋਵੇਗਾ। ਪੁਲਸ ਵੱਲੋਂ CCTV ਫੁਟੇਜ ਖੰਗਾਲੀ ਜਾ ਰਹੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।