ਮੋਹਾਲੀ, 31 ਅਗਸਤ : Prime Punjab
ਮੋਹਾਲੀ ਦੇ ਪਿੰਡ ਖੇੜਾ ‘ਚ ਐਤਵਾਰ ਦੇਰ ਰਾਤ ਜਨਮਦਿਨ ਦੀ ਖੁਸ਼ੀ ਮਾਤਮ ‘ਚ ਬਦਲ ਗਈ, ਜਦੋਂ ਪਾਰਟੀ ਮਨਾ ਰਹੇ ਨੌਜਵਾਨਾਂ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ ਗਈਆਂ।
ਜਾਣਕਾਰੀ ਅਨੁਸਾਰ ਕੁਝ ਨੌਜਵਾਨ ਪਿੰਡ ‘ਚ ਜਨਮਦਿਨ ਮਨਾ ਰਹੇ ਸਨ ਅਤੇ ਕੇਕ ਕੱਟ ਰਹੇ ਸਨ। ਇਸੇ ਦੌਰਾਨ 18 ਸਾਲਾ ਸਲਮਾਨ ਵੀ ਉੱਥੇ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਦੋ ਬਾਈਕਾਂ ‘ਤੇ ਆਏ 4 ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਬਹਿਸ ਹੋ ਗਈ। ਬਹਿਸ ਇੰਨੀ ਵਧ ਗਈ ਕਿ ਬਾਈਕ ਸਵਾਰਾਂ ਨੇ 4 ਤੋਂ 5 ਰਾਊਂਡ ਫਾਇਰ ਕਰ ਦਿੱਤੇ ਅਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।
ਇਸ ਹਮਲੇ ‘ਚ ਇੱਕ ਗੋਲੀ ਸਲਮਾਨ ਦੀ ਬਾਂਹ ‘ਚ ਲੱਗੀ, ਜਦਕਿ ਉਸਦੇ ਨਾਲ ਆਈ ਚੰਡੀਗੜ੍ਹ ਦੀ ਰਹਿਣ ਵਾਲੀ ਸੁਮਨ ਨਾਂ ਦੀ ਲੜਕੀ ਵੀ ਗੰਭੀਰ ਜ਼ਖਮੀ ਹੋ ਗਈ। ਵਾਰਦਾਤ ਤੋਂ ਬਾਅਦ ਚਾਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਦੋਵਾਂ ਜ਼ਖਮੀਆਂ ਨੂੰ ਫੇਜ਼-6 ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਲੜਕੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਚਨਾ ਮਿਲਦਿਆਂ ਹੀ ਫੇਜ਼-1 ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।