Pages

Pages

FIR ਤੋਂ 11 ਮਹੀਨੇ ਬਾਅਦ ਵੀ ਰਾਜਾ ਵੜਿੰਗ ਦੀ ਗ੍ਰਿਫਤਾਰੀ ਨਹੀਂ, ਵਿਜੇ ਸਾਂਪਲਾ ਨੇ ਮਾਨ ਸਰਕਾਰ ਤੇ ਕਾਂਗਰਸ ਦੀ ਮਿਲੀਭੁਗਤ ਦਾ ਲਾਇਆ ਦੋਸ਼।

ਜਲੰਧਰ, 01ਸਤੰਬਰ : Prime Punjab 

ਜਲੰਧਰ ਵਿੱਚ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ BJP ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਪੰਜਾਬ ਦੀ ਆਪ ਸਰਕਾਰ ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਖਿਲਾਫ FIR ਦਰਜ ਹੋਣ ਦੇ 11 ਮਹੀਨੇ ਬਾਅਦ ਵੀ ਕੋਈ ਕਾਰਵਾਈ ਨਾ ਹੋਣਾ, ਸਰਕਾਰ ਅਤੇ ਕਾਂਗਰਸ ਵਿਚਾਲੇ ਮਿਲੀਭੁਗਤ ਵੱਲ ਇਸ਼ਾਰਾ ਕਰਦਾ ਹੈ।

 

ਮਾਮਲਾ ਤਰਨ ਤਾਰਨ ਜ਼ਿਮਨੀ ਚੋਣ ਨਾਲ ਜੁੜਿਆ ਹੈ, ਜਿੱਥੇ ਰਾਜਾ ਵੜਿੰਗ ਨੇ ਕਾਂਗਰਸ ਦੇ ਸੀਨੀਅਰ ਦਲਿਤ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਰਦਾਰ ਬੂਟਾ ਸਿੰਘ ਖਿਲਾਫ ਕਥਿਤ ਤੌਰ ‘ਤੇ ਨਫਰਤ ਭਰੀ ਸ਼ਬਦਾਵਲੀ ਵਰਤੀ ਸੀ। ਇਸ ਸਬੰਧੀ 4 ਨਵੰਬਰ 2025 ਨੂੰ ਕਪੂਰਥਲਾ ਵਿੱਚ FIR ਦਰਜ ਹੋਈ ਸੀ। 5 ਮਈ ਨੂੰ SC ਕਮਿਸ਼ਨ ਨੇ ਗ੍ਰਿਫਤਾਰੀ ਅਤੇ Action Taken Report ਦੇ ਹੁਕਮ ਦਿੱਤੇ ਸਨ, ਪਰ ਕੋਈ ਅਮਲ ਨਹੀਂ ਹੋਇਆ।

 

ਸਾਂਪਲਾ ਨੇ ਦੱਸਿਆ ਕਿ ਮਾਮਲਾ ਹਾਈਕੋਰਟ ਵਿੱਚ ਵੀ ਗਿਆ, ਜਿੱਥੇ ਪੰਜਾਬ ਸਰਕਾਰ ਨੇ 3 ਮਹੀਨਿਆਂ ਦਾ ਸਮਾਂ ਮੰਗਿਆ ਸੀ, ਜੋ ਹੁਣ ਪੂਰਾ ਹੋਣ ਵਾਲਾ ਹੈ। ਇਸ ਦੇ ਬਾਵਜੂਦ ਸਰਕਾਰ ਨੇ ਚਾਰਜਸ਼ੀਟ ਤੱਕ ਦਾਖਲ ਨਹੀਂ ਕੀਤੀ। SC ਕਮਿਸ਼ਨ ਨੇ ਹੁਣ ਮੁੜ ਸਖਤ ਹਦਾਇਤਾਂ ਦਿੰਦਿਆਂ ਤੁਰੰਤ ਗ੍ਰਿਫਤਾਰੀ ਕਰਕੇ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ।

 

ਵਿਜੇ ਸਾਂਪਲਾ ਨੇ ਕਿਹਾ ਕਿ ਇਸ ਦੇਰੀ ਨਾਲ ਸਭ ਤੋਂ ਵੱਧ ਨੁਕਸਾਨ SC ਵਰਗ ਨੂੰ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਾਨ ਸਰਕਾਰ ਨੇ ਸ਼ਗਨ ਸਕੀਮ, ਸਕਾਲਰਸ਼ਿਪ ਅਤੇ ਵਿੱਤੀ ਸਹਾਇਤਾ ਦੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ ‘ਤੇ ਲੋਕ ਪਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਕਿ ਸਰਦਾਰ ਬੂਟਾ ਸਿੰਘ, ਜਿਨ੍ਹਾਂ ਨੇ ਸਾਰੀ ਉਮਰ ਕਾਂਗਰਸ ਦੀ ਸੇਵਾ ਕੀਤੀ, ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।