ਜਲੰਧਰ, 02 ਸਤੰਬਰ : Prime Punjab
ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਰਹਿ ਚੁੱਕੇ ਦਿਨੇਸ਼ ਢੱਲ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਜਲੰਧਰ ‘ਚ BJP ਆਗੂਆਂ ਦੀ ਹਾਜ਼ਰੀ ‘ਚ ਪਾਰਟੀ ਦਾ ਪਟਕਾ ਪਾਇਆ।
ਸੂਤਰਾਂ ਅਨੁਸਾਰ ਦਿਨੇਸ਼ ਢੱਲ ਪਾਰਟੀ ਹਾਈਕਮਾਂਡ ਤੋਂ ਨਾਰਾਜ਼ ਚੱਲ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਸੈਂਟਰਲ ਹਲਕੇ ਤੋਂ ਵਿਨੀਤ ਧੀਰ ਨੂੰ ਹਲਕਾ ਇੰਚਾਰਜ ਲਗਾਉਣ ਤੋਂ ਬਾਅਦ ਉਹ ਲਗਾਤਾਰ ਨਾਰਾਜ਼ ਸਨ। ਉਨ੍ਹਾਂ ਨੇ ਕਈ ਵਾਰ ਹਾਈਕਮਾਂਡ ਤੱਕ ਆਪਣੀ ਨਾਰਾਜ਼ਗੀ ਪਹੁੰਚਾਈ, ਪਰ ਕੋਈ ਸੁਣਵਾਈ ਨਾ ਹੋਣ ‘ਤੇ ਉਨ੍ਹਾਂ ਨੇ ਇਹ ਕਦਮ ਚੁੱਕਿਆ।
BJP ‘ਚ ਸ਼ਾਮਲ ਹੋਣ ਮੌਕੇ ਦਿਨੇਸ਼ ਢੱਲ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ‘ਚ ਆਏ ਹਨ ਅਤੇ ਜਲੰਧਰ ‘ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ BJP ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਜਲੰਧਰ ‘ਚ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਜ਼ਿਕਰਯੋਗ ਹੈ ਕਿ ਦਿਨੇਸ਼ ਢੱਲ ਦੀ ਗਿਣਤੀ ਜਲੰਧਰ ‘ਚ ਆਮ ਆਦਮੀ ਪਾਰਟੀ ਦੇ ਸ਼ੁਰੂਆਤੀ ਅਤੇ ਮਜ਼ਬੂਤ ਆਗੂਆਂ ‘ਚ ਹੁੰਦੀ ਸੀ। ਉਨ੍ਹਾਂ ਦਾ BJP ‘ਚ ਜਾਣਾ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ‘ਆਪ’ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।