Pages

Pages

ਜਲੰਧਰ ‘ਚ ਵੱਡਾ ਹਾਦਸਾ – ਬਸਤੀ ਬਾਵਾ ਖੇਲ ‘ਚ ਗੱਦਿਆਂ ਦੀ ਫੈਕਟਰੀ ‘ਚ ਭਿਆਨਕ ਅੱਗ, 4 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ।

ਜਲੰਧਰ, 03ਸਤੰਬਰ : Prime Punjab 

ਜਲੰਧਰ ਤੋਂ ਵੱਡੀ ਬ੍ਰੇਕਿੰਗ ਸਾਹਮਣੇ ਆ ਰਹੀ ਹੈ। ਬਸਤੀ ਬਾਵਾ ਖੇਲ ਇਲਾਕੇ ‘ਚ ਸਥਿਤ ਮੋਦੀ ਫਾਰਮ ਗੱਦਿਆਂ ਦੀ ਫੈਕਟਰੀ ‘ਚ ਅਚਾਨਕ ਭਿਆਨਕ ਅੱਗ ਲੱਗ ਗਈ। ਕੁਝ ਹੀ ਮਿੰਟਾਂ ‘ਚ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ ਅਤੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ‘ਚ ਲੈ ਲਿਆ। ਅੱਗ ਤੋਂ ਨਿਕਲਦਾ ਕਾਲਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦਿੱਤਾ, ਜਿਸ ਕਾਰਨ ਇਲਾਕੇ ‘ਚ ਹਫੜਾ-ਦਫੜੀ ਮੱਚ ਗਈ।

 

ਫੈਕਟਰੀ ‘ਚ ਕੰਮ ਕਰ ਰਹੇ ਮਜ਼ਦੂਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਫਾਇਰ ਬ੍ਰਿਗੇਡ ਦੇ ਕਰਮਚਾਰੀ ਲਗਾਤਾਰ ਅੱਗ ਬੁਝਾਉਣ ‘ਚ ਜੁੱਟੇ ਹੋਏ ਹਨ।

 

ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੁੱਢਲੀ ਜਾਂਚ ‘ਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਗੱਦੇ ਬਣਾਉਣ ਵਾਲਾ ਸਮਾਨ ਜਲਣਸ਼ੀਲ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।

 

ਅੱਗ ਨਾਲ ਫੈਕਟਰੀ ‘ਚ ਕਿੰਨਾ ਨੁਕਸਾਨ ਹੋਇਆ ਹੈ, ਇਸਦਾ ਅੰਦਾਜ਼ਾ ਅਜੇ ਨਹੀਂ ਲਗਾਇਆ ਜਾ ਸਕਿਆ ਹੈ। ਮੌਕੇ ‘ਤੇ ਪੁਲਿਸ ਵੀ ਪਹੁੰਚ ਗਈ ਹੈ ਅਤੇ ਇਲਾਕੇ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ।