ਜਲੰਧਰ, 03 ਸਤੰਬਰ : Prime Punjab
ਜਲੰਧਰ ਦੇ ਮੁਹੱਲਾ ਸੁਦਾਮਾ ਵਿਹਾਰ ‘ਚ ਇੱਕ ਦੁਖਦ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਵੱਲੋਂ ਆਤਮਹੱਤਿਆ ਕਰਨ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ACP ਮਾਡਲ ਟਾਊਨ ਸ਼੍ਰੀ ਮਨਮੋਹਨ ਸਿੰਘ, PPS ਨੇ ਦਿੱਤੀ। ਇਹ ਇਲਾਕਾ ਥਾਣਾ ਡਵੀਜ਼ਨ ਨੰਬਰ 7 ਅਧੀਨ ਆਉਂਦਾ ਹੈ।
ਪੁਲਿਸ ਨੂੰ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਥਾਣਾ ਡਵੀਜ਼ਨ 7 ਦੇ SHO ਸਮੇਤ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੌਕੇ ‘ਤੇ ਮ੍ਰਿਤਕ ਦੇ ਭਤੀਜੇ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਘਰ ‘ਚ ਇਕੱਲਾ ਰਹਿੰਦਾ ਸੀ। ਉਸਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਹ ਲੇਬਰ ਦਾ ਕੰਮ ਕਰਦਾ ਸੀ। ਮੁੱਢਲੀ ਜਾਂਚ ‘ਚ ਪੁਲਿਸ ਨੂੰ ਇਹ ਮਾਮਲਾ ਆਤਮਹੱਤਿਆ ਦਾ ਹੀ ਲੱਗ ਰਿਹਾ ਹੈ।
ਪੁਲਿਸ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਅਤੇ ਹੋਰ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।