ਪਟਿਆਲਾ, 03 ਸਤੰਬਰ : Prime Punjab
ਪੰਜਾਬ ‘ਚ ਅੱਜ ਫਿਰ ਬੰਬ ਧਮਾਕਿਆਂ ਦੀਆਂ ਧਮਕੀਆਂ ਨੇ ਹੜਕੰਪ ਮਚਾ ਦਿੱਤਾ ਹੈ। ਪਟਿਆਲਾ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਅਤੇ ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ ਹੈ। ਧਮਕੀ ਮਿਲਦੇ ਹੀ ਪੁਲਿਸ, ਡੌਗ ਸਕੁਐਡ ਤੇ ਬੰਬ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪੂਰੇ ਕੰਪਲੈਕਸ ਨੂੰ ਖਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ।
ਬਠਿੰਡਾ ‘ਚ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ‘ਚ ਦਫ਼ਤਰ, ਲਾਇਬ੍ਰੇਰੀ ਅਤੇ ਦੁਕਾਨਾਂ ਹਨ, ਜਿਸਨੂੰ ਸਾਵਧਾਨੀ ਵਜੋਂ ਖਾਲੀ ਕਰਵਾਇਆ ਗਿਆ। DSP ਅਰੁਣ ਮੁੰਡਨ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਈਮੇਲ ਕਿਸੇ ਖਾਲਿਸਤਾਨ ਪੱਖੀ ਗਰੁੱਪ ਵੱਲੋਂ ਭੇਜੇ ਜਾਣ ਦਾ ਸ਼ੱਕ ਹੈ। ਪਟਿਆਲਾ ‘ਚ ਥਾਣਾ ਲਹੌਰੀ ਗੇਟ ਤੇ ਸਿਟੀ ਥਾਣੇ ਦੀਆਂ ਟੀਮਾਂ ਨੇ ਸਪੈਸ਼ਲ ਸੈੱਲ ਨਾਲ ਮਿਲ ਕੇ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ।
ਇਹ ਪਹਿਲੀ ਵਾਰ ਨਹੀਂ ਹੈ। 26 ਅਗਸਤ ਨੂੰ ਵੀ ਬਠਿੰਡਾ ਜ਼ਿਲ੍ਹਾ ਅਦਾਲਤ ਅਤੇ ਕੁਝ ਸਕੂਲਾਂ ਨੂੰ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ, ਜੋ ਬਾਅਦ ‘ਚ ਹੋਕਸ ਨਿਕਲੀਆਂ ਸਨ। ਪੁਲਿਸ ਦਾ ਕਹਿਣਾ ਹੈ ਕਿ ਕੁਝ ਸ਼ਰਾਰਤੀ ਅਨਸਰ ਅਮਨ-ਕਾਨੂੰਨ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਫਿਲਹਾਲ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਲਗਾਤਾਰ ਮਿਲ ਰਹੀਆਂ ਧਮਕੀਆਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ, ਕਿਉਂਕਿ 5 ਸਤੰਬਰ ਤੋਂ ਮੁੱਖ ਮੰਤਰੀ ਦਾ ਬਠਿੰਡਾ ਦੌਰਾ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਸਾਈਬਰ ਸੈੱਲ ਈਮੇਲ ਦੇ IP ਐਡਰੈੱਸ ਨੂੰ ਟਰੇਸ ਕਰ ਰਿਹਾ ਹੈ ਤਾਂ ਜੋ ਧਮਕੀ ਭੇਜਣ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।