Pages

Pages

ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਮਾਨ ਸਰਕਾਰ 85,000 ਮੁਲਾਜ਼ਮਾਂ ਦਾ DA 42% ਤੋਂ 60% ਕਰੇਗੀ।

ਜਲੰਧਰ, 04 ਸਤੰਬਰ : Prime Punjab 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਜਨਮ ਅਸ਼ਟਮੀ ‘ਤੇ ਤੋਹਫਾ! ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਹੈ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਲਗਭਗ 85 ਹਜ਼ਾਰ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧਾਇਆ ਜਾਵੇਗਾ।

 

ਇਸ ਵੇਲੇ ਇਹਨਾਂ ਮੁਲਾਜ਼ਮਾਂ ਨੂੰ ਕੇਂਦਰੀ ਪੇਅ ਸਕੇਲ ਮੁਤਾਬਕ ਬੇਸਿਕ ਤਨਖਾਹ ਤਾਂ ਮਿਲ ਰਹੀ ਹੈ, ਪਰ DA ਸਿਰਫ 42% ਮਿਲ ਰਿਹਾ ਹੈ, ਜਦਕਿ ਕੇਂਦਰ ਦੇ ਮੁਲਾਜ਼ਮਾਂ ਨੂੰ ਜ਼ਿਆਦਾ ਮਿਲ ਰਿਹਾ ਹੈ। ਇਸ ਫਰਕ ਨੂੰ ਖਤਮ ਕਰਨ ਲਈ ਕੈਬਨਿਟ ਸਬ-ਕਮੇਟੀ ਨੇ DA ਨੂੰ 60% ਕਰਨ ਦੀ ਸਿਫਾਰਿਸ਼ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ।

 

ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਦਾ ਫੋਕਸ ਇਹ ਹੈ ਕਿ ਪੰਜਾਬ ਦਾ ਕੋਈ ਵੀ ਮੁਲਾਜ਼ਮ ਕੇਂਦਰ ਦੇ ਮੁਲਾਜ਼ਮ ਤੋਂ ਘੱਟ ਤਨਖਾਹ ਘਰ ਨਾ ਲੈ ਕੇ ਜਾਵੇ। ਜੇ ਮੁੱਖ ਮੰਤਰੀ ਇਸ ਨੂੰ ਮਨਜ਼ੂਰੀ ਦਿੰਦੇ ਹਨ ਤਾਂ 85 ਹਜ਼ਾਰ ਪਰਿਵਾਰਾਂ ਨੂੰ ਸਿੱਧਾ ਫਾਇਦਾ ਹੋਵੇਗਾ।

 

ਸਰਕਾਰ ਨੇ ਦਾਅਵਾ ਕੀਤਾ ਕਿ ਹੁਣ ਤੱਕ 71 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਸਿਫਾਰਿਸ਼ ਨੌਕਰੀਆਂ ਦਿੱਤੀਆਂ ਗਈਆਂ ਹਨ।