Director : Manvir Singh Walia
Editor : Jatin Kumar Sahota
ਜਲੰਧਰ, 06 ਸਤੰਬਰ : Prime Punjab
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਅਜੀਤ ਨਗਰ ਇਲਾਕੇ ਦੀ ਲੜਾਈ-ਝਗੜੇ ਦੀ ਵੀਡੀਓ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਏਸੀਪੀ ਸੈਂਟਰਲ ਸ਼੍ਰੀ ਰਾਜੇਸ਼ ਠਾਕੁਰ PPS ਨੇ ਦੱਸਿਆ ਕਿ ਇਹ ਘਟਨਾ ਮਿਤੀ 05.09.2026 ਨੂੰ ਰਾਤ ਕਰੀਬ 1:30 ਵਜੇ ਵਾਪਰੀ ਸੀ, ਜਿਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ।
ਏਸੀਪੀ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮੁਦਈ ਜੋਗਿੰਦਰ ਦੀਵਾਨ ਪੁੱਤਰ ਜੋਗਿੰਦਰ ਪਾਲ ਵਾਸੀ ਅਜੀਤ ਨਗਰ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਰਾਮਾ ਮੰਡੀ ਵਿਖੇ ਮੁਕੱਦਮਾ ਨੰਬਰ 239 ਮਿਤੀ 06.09.2026 ਨੂੰ ਦਰਜ ਕੀਤਾ ਗਿਆ ਹੈ। ਮਾਮਲਾ BNS ਦੀਆਂ ਧਾਰਾਵਾਂ 333, 190, 191(3) ਤਹਿਤ ਰਜਿਸਟਰ ਕੀਤਾ ਗਿਆ ਹੈ।
ਪੁਲਿਸ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਵਾਇਰਲ ਵੀਡੀਓ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ ਤਾਂ ਜੋ ਘਟਨਾ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।
ਏਸੀਪੀ ਸੈਂਟਰਲ ਨੇ ਸਪੱਸ਼ਟ ਕੀਤਾ ਕਿ ਮੁਕੱਦਮੇ ਵਿੱਚ ਨਾਮਜ਼ਦ ਅਤੇ ਵੀਡੀਓ ਵਿੱਚ ਦਿਖਾਈ ਦੇ ਰਹੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।