Pages

Pages

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਸਫਲਤਾ – ਸਰਹੱਦ ਪਾਰ ਨਸ਼ਾ-ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 15 ਪਿਸਤੌਲ ਤੇ 5 ਕਿਲੋ ਹੈਰੋਇਨ ਬਰਾਮਦ, 2 ਕਾਬੂ।

ਅੰਮ੍ਰਿਤਸਰ, 07 ਸਤੰਬਰ : Prime Punjab 

ਪੰਜਾਬ ਪੁਲਿਸ ਨੂੰ ਨਸ਼ਾ ਤਸਕਰੀ ਖਿਲਾਫ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੇ ਸਰਹੱਦ ਪਾਰ ਨਸ਼ਾ ਅਤੇ ਨਜਾਇਜ਼ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 15 ਨਜਾਇਜ਼ ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

 

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜੇ ਗਏ ਦੋਸ਼ੀ ਵਿਦੇਸ਼ ‘ਚ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸਨ। ਉਹ ਸਰਹੱਦ ਪਾਰ ਤੋਂ ਆ ਰਹੀਆਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਨੂੰ ਪ੍ਰਾਪਤ ਕਰਦੇ ਸਨ ਅਤੇ ਹੈਂਡਲਰਾਂ ਦੇ ਹੁਕਮਾਂ ਅਨੁਸਾਰ ਅੱਗੇ ਸਪਲਾਈ ਕਰਦੇ ਸਨ। ਇਹ ਨੈਟਵਰਕ ਪੰਜਾਬ ‘ਚ ਨਸ਼ਾ ਅਤੇ ਹਥਿਆਰਾਂ ਦੀ ਸਪਲਾਈ ਦਾ ਵੱਡਾ ਜ਼ਰੀਆ ਬਣਿਆ ਹੋਇਆ ਸੀ।

 

ਇਸ ਸਬੰਧੀ ਥਾਣਾ ਘਰਿੰਡਾ ਵਿਖੇ NDPS ਐਕਟ ਅਤੇ Arms Act ਤਹਿਤ FIR ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਅਗਲੇ-ਪਿਛਲੇ ਸਬੰਧਾਂ (Forward and Backward Linkages) ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਨੈਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਪੂਰੇ ਨੈਟਵਰਕ ਨੂੰ ਤਬਾਹ ਕੀਤਾ ਜਾ ਸਕੇ।

 

ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਨਸ਼ਾ ਤਸਕਰੀ ਅਤੇ ਨਜਾਇਜ਼ ਹਥਿਆਰਾਂ ਦੇ ਨੈਟਵਰਕਾਂ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਲਗਾਤਾਰ ਕਾਰਵਾਈਆਂ ਜਾਰੀ ਰਹਿਣਗੀਆਂ।