Director : Manvir Singh Walia
Editor : Jatin Kumar Sahota
ਜਲੰਧਰ, 07 ਸਤੰਬਰ : Prime Punjab
ਜਲੰਧਰ SSP ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ‘ਚ ਜਲੰਧਰ ਦਿਹਾਤੀ ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੇ ਪੱਧਰ ‘ਤੇ Cordon and Search Operation (CASO) ਚਲਾਇਆ। ਇਹ ਆਪਰੇਸ਼ਨ ਵੱਖ-ਵੱਖ ਸਬ-ਡਿਵੀਜ਼ਨਾਂ ਦੇ DSPs ਦੀ ਨਿਗਰਾਨੀ ਹੇਠ ਨਸ਼ਾ ਹੌਟਸਪੌਟ ਵਜੋਂ ਜਾਣੇ ਜਾਂਦੇ ਇਲਾਕਿਆਂ ‘ਚ ਕੀਤਾ ਗਿਆ।
ਆਪਰੇਸ਼ਨ ਨੂੰ ਸਫਲ ਬਣਾਉਣ ਲਈ ਲਗਭਗ 275 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਪੁਲਿਸ ਟੀਮਾਂ ਨੇ ਸੁੰਨਸਾਨ ਥਾਵਾਂ, ਖਾਲੀ ਮਕਾਨਾਂ, ਇਕਾਂਤ ਇਲਾਕਿਆਂ, ਬੱਸ ਸਟੈਂਡਾਂ ਤੇ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਮਕਸਦ ਇਲਾਕੇ ‘ਚ ਅਮਨ-ਕਾਨੂੰਨ ਮਜ਼ਬੂਤ ਕਰਨਾ ਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਨਕੇਲ ਕੱਸਣਾ ਸੀ।
ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੇ ਵੱਖ-ਵੱਖ ਥਾਣਿਆਂ ‘ਚ ਕੁੱਲ 07 FIR ਦਰਜ ਕਰਕੇ 07 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਤਲਾਸ਼ੀ ਦੌਰਾਨ 21 ਬੋਤਲਾਂ ਨਜਾਇਜ਼ ਸ਼ਰਾਬ, 165 ਨਸ਼ੀਲੀਆਂ ਗੋਲੀਆਂ ਅਤੇ 01 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
SSP ਵਿਰਕ ਨੇ ਕਿਹਾ ਕਿ ਅਜਿਹੇ ਆਪਰੇਸ਼ਨ ਪੁਲਿਸ ਤੇ ਲੋਕਾਂ ‘ਚ ਭਰੋਸਾ ਵਧਾਉਂਦੇ ਹਨ। ਪੁਲਿਸ ਦਾ ਮੁੱਖ ਟੀਚਾ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਇਲਾਜ ਦਿਵਾ ਕੇ ਮੁੱਖ ਧਾਰਾ ‘ਚ ਲਿਆਉਣਾ ਹੈ, ਜਦਕਿ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ‘ਚ ਵੀ ਅਜਿਹੇ ਆਪਰੇਸ਼ਨ ਜਾਰੀ ਰਹਿਣਗੇ।








More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।