ਲੁਧਿਆਣਾ, 08 ਸਤੰਬਰ : Prime Punjab
ਲੁਧਿਆਣਾ: ਜ਼ਿਲ੍ਹੇ ਦੇ ਪਿੰਡ ਬੁਰਜ ਲਿੱਟਾਂ ‘ਚ ਨਸ਼ੇ ਨੇ ਇੱਕ ਹੋਰ ਘਰ ਉਜਾੜ ਦਿੱਤਾ। ਇੱਥੇ ਇੱਕ ਵਿਅਕਤੀ ‘ਤੇ ਆਪਣੀ 25 ਸਾਲਾ ਗਰਭਵਤੀ ਪਤਨੀ ਹਰਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼ ਲੱਗਾ ਹੈ। ਇਸ ਦਰਦਨਾਕ ਘਟਨਾ ‘ਚ ਹਰਪ੍ਰੀਤ ਦੇ ਨਾਲ ਉਸਦੇ 3 ਮਹੀਨੇ ਦੇ ਅਣਜੰਮੇ ਬੱਚੇ ਦੀ ਵੀ ਮੌਤ ਹੋ ਗਈ।
ਮ੍ਰਿਤਕਾ ਦੇ ਪਰਿਵਾਰ ਮੁਤਾਬਕ ਹਰਪ੍ਰੀਤ ਘਰੇਲੂ ਕਲੇਸ਼ ਤੋਂ ਤੰਗ ਆ ਕੇ ਪੇਕੇ ਚਲੀ ਗਈ ਸੀ। ਐਤਵਾਰ ਨੂੰ ਪਤੀ ਜਸਪ੍ਰੀਤ ਸਿੰਘ ਉਰਫ ਜੱਸਾ ਨੇ ਨਸ਼ਾ ਛੱਡਣ ਦਾ ਭਰੋਸਾ ਦੇ ਕੇ ਉਸਨੂੰ ਵਾਪਸ ਬੁਲਾ ਲਿਆ, ਪਰ ਸੋਮਵਾਰ ਰਾਤ ਉਹ ਨਸ਼ੇ ‘ਚ ਟੁੰਨ ਹੋ ਕੇ ਆਇਆ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪਰਿਵਾਰ ਦਾ ਦਾਅਵਾ ਹੈ ਕਿ ਮ੍ਰਿਤਕਾ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ ਅਤੇ ਇਹ ਕਤਲ ਨੂੰ ਖੁਦਕੁਸ਼ੀ ਦਿਖਾਉਣ ਦੀ ਕੋਸ਼ਿਸ਼ ਹੈ।
ਸ਼ਿਕਾਇਤ ਮਿਲਦਿਆਂ ਹੀ ਥਾਣਾ ਸੁਧਾਰ ਪੁਲਿਸ ਹਰਕਤ ‘ਚ ਆਈ। ਪੁਲਿਸ ਨੇ ਪਤੀ ਜਸਪ੍ਰੀਤ ਅਤੇ ਉਸਦੇ ਦਾਦਾ ਜੋਗਿੰਦਰ ਸਿੰਘ ਨੂੰ ਹਿਰਾਸਤ ‘ਚ ਲੈ ਲਿਆ ਹੈ। ਲਾਸ਼ ਨੂੰ ਸਿਵਲ ਹਸਪਤਾਲ ਲੁਧਿਆਣਾ ‘ਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ SHO ਕੁਲਵਿੰਦਰ ਸਿੰਘ ਕਰ ਰਹੇ ਹਨ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।