Pages

Pages

ਲੁਧਿਆਣਾ ‘ਚ ASI ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ – 40 ਹਜ਼ਾਰ ਦੀ ਮੰਗ, ਵਿਜੀਲੈਂਸ ਨੇ ਵਿਛਾਇਆ ਜਾਲ।

Director : Manvir Singh Walia 

Editor : Jatin Kumar Sahota 

ਲੁਧਿਆਨਾ, 8 ਸਤੰਬਰ : Prime Punjab 

ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਬਿਊਰੋ ਨੇ ਸਲੇਮ ਟਾਬਰੀ ਥਾਣੇ ਅਧੀਨ ਆਉਂਦੀ ਐਲਡੇਕੋ ਅਸਟੇਟ ਪੁਲਿਸ ਚੌਕੀ ਦੇ ਇੰਚਾਰਜ ASI ਜਿੰਦਰ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਪਿੰਡ ਭੱਟੀਆਂ ਬੇਟ ਦੇ ਇੱਕ ਵਸਨੀਕ ਦੀ ਸ਼ਿਕਾਇਤ ‘ਤੇ ਕੀਤੀ ਗਈ।

 

ਸ਼ਿਕਾਇਤਕਰਤਾ ਅਨੁਸਾਰ ਉਸਦੀ ਪਤਨੀ ਦਾ ਗੁਆਂਢੀ ਨਾਲ ਝਗੜਾ ਹੋਇਆ ਸੀ, ਜਿਸ ਦੀ ਜਾਂਚ ਇਹੀ ASI ਕਰ ਰਿਹਾ ਸੀ। ਦੋਸ਼ ਹੈ ਕਿ ਸਮਝੌਤਾ ਕਰਵਾਉਣ ਦੇ ਨਾਂ ‘ਤੇ ASI ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਸੀ, ਫਿਰ ਵੀ ਉਸਨੇ ਸ਼ਿਕਾਇਤਕਰਤਾ ਦੀ ਪਤਨੀ ਖਿਲਾਫ ਕੇਸ ਦਰਜ ਕਰ ਦਿੱਤਾ। ਇਸ ਤੋਂ ਬਾਅਦ ਦੂਜੀ ਧਿਰ ਖਿਲਾਫ ਕਰਾਸ ਕੇਸ ਦਰਜ ਕਰਨ ਲਈ ਉਸਨੇ ਫਿਰ 40,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

 

ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਲੁਧਿਆਣਾ ਨਾਲ ਸੰਪਰਕ ਕੀਤਾ। ਵਿਜੀਲੈਂਸ ਟੀਮ ਨੇ ਯੋਜਨਾ ਬਣਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਜਾਲ ਵਿਛਾਇਆ ਅਤੇ ASI ਨੂੰ 40,000 ਰੁਪਏ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਵਿਜੀਲੈਂਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਲਈ ਐਂਟੀ-ਕਰੱਪਸ਼ਨ ਹੈਲਪਲਾਈਨ ਨੰਬਰ 9501-200 ਜਾਰੀ ਕੀਤਾ ਹੋਇਆ ਹੈ। ਵਿਜੀਲੈਂਸ ਬਿਊਰੋ ਨੇ ਸਾਫ ਕੀਤਾ ਹੈ ਕਿ ਕਿਸੇ ਵੀ ਸਰਕਾਰੀ ਦਫਤਰ ‘ਚ ਰਿਸ਼ਵਤ ਮੰਗਣ ‘ਤੇ ਤੁਰੰਤ ਸ਼ਿਕਾਇਤ ਕੀਤੀ ਜਾਵੇ, ਸ਼ਿਕਾਇਤਕਰਤਾ ਦਾ ਨਾਮ ਗੁਪਤ ਰੱਖਿਆ ਜਾਵੇਗਾ।