ਜਲੰਧਰ, 9 ਸਤੰਬਰ : Prime Punjab
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਰਜਿੰਦਰ ਸਿੰਘ ਸੰਘਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦਾ ਸਮਾਂ ਨੇੜੇ ਆਉਣ ਕਰਕੇ ਸਾਰੀਆਂ ਸਿਆਸੀ ਪਾਰਟੀਆਂ ਧਰਨੇ-ਪ੍ਰਦਰਸ਼ਨ ਅਤੇ ਰੈਲੀਆਂ ਰਾਹੀਂ ਆਪਣੀ ਤਾਕਤ ਦਿਖਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ (ਤੱਕੜੀ) ਵੱਲੋਂ ਧਰਮਕੋਟ ‘ਚ ਵੱਡੀ ਰੈਲੀ ਕੀਤੀ ਗਈ, ਜਿੱਥੇ ਵੱਡੀ ਗਿਣਤੀ ‘ਚ ਸੰਗਤ ਪਹੁੰਚੀ।
ਜਥੇਦਾਰ ਸੰਘਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਿਛਲੇ 5 ਸਾਲ ਕਾਂਗਰਸ ਅਤੇ ਸਾਢੇ 4 ਸਾਲ ਮੌਜੂਦਾ ਸਰਕਾਰ ਦੇ ਕੰਮਾਂ ਦੀ ਤੁਲਨਾ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨਾਲ ਕਰਕੇ ਦੇਖਣੀ ਚਾਹੀਦੀ ਹੈ। ਸੱਚਾਈ ਆਪੇ ਸਾਹਮਣੇ ਆ ਜਾਵੇਗੀ।
ਉਨ੍ਹਾਂ ਦਾਅਵਾ ਕੀਤਾ ਕਿ ਅੱਜ ਵੀ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਜੋ ਵੀ ਵਿਕਾਸ ਦੇ ਕੰਮ ਦਿਖਾਈ ਦੇ ਰਹੇ ਹਨ, ਉਨ੍ਹਾਂ ‘ਚੋਂ 80 ਤੋਂ 85 ਫੀਸਦੀ ਕੰਮ ਬਾਦਲ ਸਰਕਾਰ ਦੇ ਸਮੇਂ ਦੇ ਕੀਤੇ ਹੋਏ ਹਨ। ਬਾਦਲ ਸਾਹਿਬ ਜੋ ਕਹਿੰਦੇ ਸਨ, ਉਸਨੂੰ ਪੂਰਾ ਕਰਨਾ ਆਪਣਾ ਧਰਮ ਸਮਝਦੇ ਸਨ।
ਜਥੇਦਾਰ ਨੇ ਅੱਗੇ ਕਿਹਾ ਕਿ ਹੁਣ ਉਨ੍ਹਾਂ ਦੀ ਪਾਈ ਹੋਈ ਸੇਧ ‘ਤੇ ਸ. ਸੁਖਬੀਰ ਸਿੰਘ ਬਾਦਲ ਚੱਲ ਰਹੇ ਹਨ ਅਤੇ ਅਕਾਲੀ ਦਲ ਜੋ ਵੀ ਵਾਅਦਾ ਕਰਦਾ ਹੈ, ਉਸਨੂੰ ਕਰਕੇ ਦਿਖਾਉਂਦਾ ਹੈ। ਅਖੀਰ ‘ਚ ਉਨ੍ਹਾਂ ਕਿਹਾ ਕਿ ਵਾਹਿਗੁਰੂ ਮਿਹਰ ਕਰਨਗੇ ਅਤੇ ਪੰਥ ਚੜ੍ਹਦੀ ਕਲਾ ‘ਚ ਰਹੇਗਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।