Director : Manvir Singh Walia
Editor : Jatin kumar Sahota
ਜਲੰਧਰ, 9 ਸਤੰਬਰ : Prime Punjab
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਰੇਂਜ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਸੇਵਾ ਕੇਂਦਰ, ਨੂਰਮਹਿਲ ਵਿਖੇ ਤਾਇਨਾਤ ਹੈਲਪ ਡੈਸਕ ਮੁਲਾਜ਼ਮ ਮਹੇਸ਼ ਕੁਮਾਰ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਸ਼ੋਕ ਸੰਧੂ, ਨੰਬਰਦਾਰ ਪਿੰਡ ਨੂਰਮਹਿਲ, ਜ਼ਿਲ੍ਹਾ ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਸਦੇ ਰਿਸ਼ਤੇਦਾਰ ਨੇ ਮਿਤੀ 24.08.2026 ਨੂੰ ਸੇਵਾ ਕੇਂਦਰ ਨੂਰਮਹਿਲ ਵਿਖੇ ਵਿਆਹ ਦਾ ਸਰਟੀਫਿਕੇਟ ਜਾਰੀ ਕਰਨ ਲਈ ਅਰਜ਼ੀ ਦਿੱਤੀ ਸੀ। ਜਦੋਂ ਸ਼ਿਕਾਇਤਕਰਤਾ ਨੇ ਸਰਟੀਫਿਕੇਟ ਜਲਦੀ ਜਾਰੀ ਕਰਨ ਦੀ ਬੇਨਤੀ ਕੀਤੀ ਤਾਂ ਮੁਲਜ਼ਮ ਮਹੇਸ਼ ਕੁਮਾਰ ਨੇ 7,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਦੋ ਦਿਨਾਂ ਵਿੱਚ ਸਰਟੀਫਿਕੇਟ ਜਾਰੀ ਕਰ ਦਿੱਤਾ ਜਾਵੇਗਾ।
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਅਤੇ ਡੀਐਸਪੀ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਟਰੈਪ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮਹੇਸ਼ ਕੁਮਾਰ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।
ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਨੰਬਰ 20 ਮਿਤੀ 09.09.2026 ਨੂੰ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਕੋਲੋਂ 7,000 ਰੁਪਏ ਦੀ ਨਕਦੀ ਬਰਾਮਦ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।