Pages

Pages

ਗੁਰਦਾਸਪੁਰ-ਬਹਿਰਾਮਪੁਰ ਰੋਡ ‘ਤੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਪਲਟੀ, ਵੱਡਾ ਹਾਦਸਾ ਟਲਿਆ।

ਗੁਰਦਾਸਪੁਰ, 10 ਸਤੰਬਰ : Prime Punjab 

ਗੁਰਦਾਸਪੁਰ ਤੋਂ ਬਹਿਰਾਮਪੁਰ ਨੂੰ ਜਾਂਦੀ ਸੜਕ ‘ਤੇ ਅੱਜ ਇੱਕ ਵੱਡਾ ਹਾਦਸਾ ਹੋਣ ਤੋਂ ਬਚ ਗਿਆ। ਪਿੰਡ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਇੱਕ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

 

ਜਾਣਕਾਰੀ ਮੁਤਾਬਕ ਬੱਸ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਟਿਕਾਣੇ ‘ਤੇ ਉਤਾਰ ਕੇ ਖਾਲੀ ਗੁਰਦਾਸਪੁਰ ਵਾਪਸ ਪਰਤ ਰਹੀ ਸੀ। ਉਸ ਵੇਲੇ ਬੱਸ ਵਿੱਚ ਸਿਰਫ ਡਰਾਈਵਰ ਅਤੇ ਕੰਡਕਟਰ ਹੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ਪਿੰਡ ਕੋਲ ਇੱਕ ਟਰਾਲੀ ਨੂੰ ਕਰਾਸ ਕਰਦੇ ਸਮੇਂ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਕਿਨਾਰੇ ਪਲਟ ਗਈ।

 

ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਰਾਹਤ ਦੀ ਗੱਲ ਇਹ ਰਹੀ ਕਿ ਬੱਸ ਖਾਲੀ ਹੋਣ ਕਰਕੇ ਕਿਸੇ ਵੀ ਯਾਤਰੀ ਨੂੰ ਸੱਟ ਨਹੀਂ ਲੱਗੀ, ਡਰਾਈਵਰ-ਕੰਡਕਟਰ ਵੀ ਬਿਲਕੁਲ ਸੁਰੱਖਿਅਤ ਹਨ। ਬੱਸ ਦੇ ਅਗਲੇ ਅਤੇ ਪਾਸੇ ਦੇ ਹਿੱਸੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।