ਪਠਾਨਕੋਟ, 11 ਸਤੰਬਰ : Prime Punjab
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਵਿਦੇਸ਼ ਤੋਂ ਰਚੀ ਜਾ ਰਹੀ ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ‘ਚ 2 ਸਰਗਰਮ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 2 ਅਤਿ-ਆਧੁਨਿਕ .30 ਬੋਰ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ ‘ਚ ਬੈਠੇ ਇੱਕ ਹੈਂਡਲਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਵੇਂ ਹਾਲ ਹੀ ‘ਚ ਦੁਬਈ ਤੋਂ ਭਾਰਤ ਆਏ ਸਨ ਤਾਂ ਜੋ ਦਿੱਤੇ ਗਏ ਟਾਰਗੇਟ ਨੂੰ ਖਤਮ ਕਰ ਸਕਣ। ਪੁਲਿਸ ਨੂੰ ਸ਼ੱਕ ਹੈ ਕਿ ਇਹ ਨੈੱਟਵਰਕ ਖਾਲਿਸਤਾਨੀ ਜਾਂ ਗੈਂਗਸਟਰ ਮਾਡਿਊਲ ਨਾਲ ਜੁੜਿਆ ਹੋ ਸਕਦਾ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਖੰਗਾਲ ਰਹੀ ਹੈ ਤਾਂ ਜੋ ਵਿਦੇਸ਼ੀ ਹੈਂਡਲਰ ਅਤੇ ਉਸ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਕਿ ਉਹ ਸੂਬੇ ‘ਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।