ਮਾਨਸਾ, 11 ਸਤੰਬਰ : Prime Punjab
ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਮਾਨਸਾ ‘ਚ ਵੱਡੀ ਕਾਰਵਾਈ ਕੀਤੀ ਹੈ। ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਸੜਕ ਬਣਾਉਣ ਵਾਲੇ ਠੇਕੇਦਾਰ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ‘ਤੇ ਘਟੀਆ ਸਮੱਗਰੀ ਵਰਤ ਕੇ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ।
ਇਹ ਕੇਸ ਵਾਰਡ ਨੰਬਰ 5, ਨਵੀਂ ਕਚਹਿਰੀ ਰੋਡ ਦੇ ਵਸਨੀਕ ਦੀ ਸ਼ਿਕਾਇਤ ‘ਤੇ ਦਰਜ ਹੋਇਆ। ਨਗਰ ਕੌਂਸਲ ਨੇ ‘ਗਗੋਵਾਲ-ਵਾਲੀ ਗਲੀ’ ਤੋਂ ਮਾਨਸਾ ਖੁਰਦ ਤੱਕ ਸੜਕ ਦੀ ਮੁਰੰਮਤ ਦਾ ਟੈਂਡਰ ਕੱਢਿਆ ਸੀ, ਪਰ ਠੇਕੇਦਾਰ ਨੇ ਪੂਰੀ ਸੜਕ ਦੀ ਥਾਂ ਸਿਰਫ ਇੱਕ ਛੋਟੇ ਹਿੱਸੇ ਨੂੰ ਹੀ ਬਣਾਇਆ ਅਤੇ ਉਹ ਵੀ ਘਟੀਆ ਮਟੀਰੀਅਲ ਨਾਲ।
ਡਿਪਟੀ ਕਮਿਸ਼ਨਰ ਮਾਨਸਾ ਦੇ ਹੁਕਮਾਂ ‘ਤੇ ਬਣੀ ਜਾਂਚ ਕਮੇਟੀ ਨੇ ਸੜਕ ਦੇ ਸੈਂਪਲ ਲੈਬ ‘ਚ ਭੇਜੇ। ਰਿਪੋਰਟ ‘ਚ ਸਮੱਗਰੀ ‘ਚ ਦਬਾਅ ਸਹਿਣ ਦੀ ਸਮਰੱਥਾ ਬਹੁਤ ਘੱਟ ਪਾਈ ਗਈ। ਮੰਡੀ ਬੋਰਡ ਬਠਿੰਡਾ ਦੇ XEN ਦੀ ਰਿਪੋਰਟ ‘ਚ ਇਹ ਵੀ ਸਾਹਮਣੇ ਆਇਆ ਕਿ ਲਾਗੂ ਕੀਤੀਆਂ ਦਰਾਂ ਸਰਕਾਰੀ ਦਰਾਂ ਤੋਂ ਬਹੁਤ ਜ਼ਿਆਦਾ ਸਨ, ਜਿਸ ਨਾਲ 2.62 ਲੱਖ ਦੀ ਵਾਧੂ ਅਦਾਇਗੀ ਕੀਤੀ ਗਈ।
ਵਿਜੀਲੈਂਸ ਨੇ ਇਸ ਨੂੰ ਮੁਲਾਜ਼ਮਾਂ ਅਤੇ ਠੇਕੇਦਾਰ ਦੀ ਮਿਲੀਭੁਗਤ ਕਰਾਰ ਦਿੱਤਾ ਹੈ। ਵਿਜੀਲੈਂਸ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।