ਜਲੰਧਰ, 11 ਸਤੰਬਰ : Prime Punjab
SSP ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ‘ਚ ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਦਿਆਂ ਜ਼ਿਲ੍ਹੇ ਭਰ ‘ਚ ਵਿਸ਼ੇਸ਼ CASO ਮੁਹਿੰਮ ਚਲਾਈ। ਸਾਰੇ DSPs ਦੀ ਨਿਗਰਾਨੀ ‘ਚ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਖਾਲੀ ਮਕਾਨਾਂ ਅਤੇ ਸੁੰਨਸਾਨ ਥਾਵਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਦੌਰਾਨ ਪੁਲਿਸ ਨੇ 4 ਵੱਖ-ਵੱਖ ਥਾਣਿਆਂ ‘ਚ NDPS ਐਕਟ ਤਹਿਤ 4 ਮੁਕੱਦਮੇ ਦਰਜ ਕਰਕੇ 4 ਮੁਲਜ਼ਮਾਂ ਨੂੰ ਮੌਕੇ ‘ਤੇ ਗ੍ਰਿਫਤਾਰ ਕੀਤਾ। ਸ਼ੱਕੀ ਵਿਅਕਤੀਆਂ ਦੀ ਵੈਰੀਫਿਕੇਸ਼ਨ ਅਤੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
SSP ਵਿਰਕ ਨੇ ਦੱਸਿਆ ਕਿ ਸੀਨੀਅਰ ਅਧਿਕਾਰੀ ਖੁਦ ਮੌਕੇ ‘ਤੇ ਜਾ ਕੇ ਆਪਰੇਸ਼ਨ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਕੋਈ ਵੀ ਥਾਂ ਨਸ਼ੇ ਦੀ ਵਿਕਰੀ ਲਈ ਨਾ ਵਰਤੀ ਜਾ ਸਕੇ। ਇਹ ਮੁਹਿੰਮ ਸਿਰਫ ਗ੍ਰਿਫਤਾਰੀ ਲਈ ਨਹੀਂ, ਸਗੋਂ ਪੁਲਿਸ ਦੀ ਮੌਜੂਦਗੀ ਦਿਖਾਉਣ ਲਈ ਵੀ ਹੈ।
ਪੁਲਿਸ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ‘ਤੇ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਦਾਖਲ ਕਰਵਾਇਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ‘ਚ ਅਜਿਹੀਆਂ ਚੈਕਿੰਗ ਮੁਹਿੰਮਾਂ ਹੋਰ ਤੇਜ਼ ਕੀਤੀਆਂ ਜਾਣਗੀਆਂ।








More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।