Director : Manvir Singh Walia
Editor : Jatin Kumar Sahota
ਜਲੰਧਰ, 12 ਸਤੰਬਰ : Prime Punjab
ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਵੱਡੀ ਸਫਲਤਾ ਮਿਲੀ ਹੈ। ਕਮਿਸ਼ਨਰ ਸਤਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀ.ਸੀ.ਪੀ./ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. ਦੇਵ ਸਿੰਘ ਅਤੇ ਏ.ਸੀ.ਪੀ. ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਟੀਮ ਨੇ 2 ਨੌਜਵਾਨ ਸਮੱਗਲਰਾਂ ਨੂੰ 5 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ।
ਪੁਲਿਸ ਟੀਮ ਨੇ 11.09.2026 ਨੂੰ ਕੋਟ ਕਲਾਂ ਚੌਂਕ, ਦੀਪ ਨਗਰ ਤੋਂ ਕੈਂਟ ਰੋਡ ਜਲੰਧਰ ਜਾਂਦਿਆਂ ਪਟਵਾਰੀ ਢਾਬੇ ਕੋਲ 2 ਮੋਨੇ ਲੜਕਿਆਂ ਨੂੰ ਸ਼ੱਕ ਦੇ ਅਧਾਰ ‘ਤੇ ਰੋਕਿਆ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣੇ ਨਾਮ ਦਿਲਪ੍ਰੀਤ ਸਿੰਘ ਉਰਫ਼ ਕ੍ਰਿਸ਼ ਪੁੱਤਰ ਦਵਿੰਦਰ ਸਿੰਘ ਅਤੇ ਕਮਲਦੀਪ ਸਿੰਘ ਉਰਫ਼ ਗੌਂਦੀ ਪੁੱਤਰ ਸਰਬਦਿਆਲ ਦੱਸੇ। ਦੋਵੇਂ ਵੀ.ਪੀ.ਓ. ਗੜਾ, ਫਿਲੌਰ, ਜਲੰਧਰ ਦਿਹਾਤੀ ਦੇ ਰਹਿਣ ਵਾਲੇ ਹਨ ਅਤੇ ਉਮਰ ਲਗਭਗ 20 ਸਾਲ ਹੈ। ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਹੋਈ।
ਬਰਾਮਦਗੀ ਵਿੱਚ ਦਿਲਪ੍ਰੀਤ ਕੋਲੋਂ 2.5 ਕਿਲੋ ਹੈਰੋਇਨ ਅਤੇ 80,000 ਰੁਪਏ ਅਤੇ ਕਮਲਦੀਪ ਕੋਲੋਂ 2.5 ਕਿਲੋ ਹੈਰੋਇਨ ਅਤੇ 70,000 ਰੁਪਏ ਮਿਲੇ। ਕੁੱਲ 5 ਕਿਲੋ ਹੈਰੋਇਨ ਅਤੇ 1.5 ਲੱਖ ਦੀ ਡਰੱਗ ਮਨੀ ਬਰਾਮਦ ਹੋਈ ਹੈ। ਦੋਵਾਂ ਖ਼ਿਲਾਫ਼ ਥਾਣਾ ਕੈਂਟ ਜਲੰਧਰ ਵਿੱਚ ਮੁਕੱਦਮਾ ਨੰ. 177 ਮਿਤੀ 11-09-2026 ਅ/ਧ 21-ਸੀ, 27-ਏ-61-85 ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲੇ ਜਾ ਰਹੇ ਹਨ। ਇਹ ਕਮਰਸ਼ੀਅਲ ਮਾਤਰਾ ਦੀ ਰਿਕਵਰੀ ਹੈ, ਜਿਸ ਦੀ ਇੰਟਰਨੈਸ਼ਨਲ ਮਾਰਕੀਟ ਵਿੱਚ ਕੀਮਤ ਕਰੋੜਾਂ ਵਿੱਚ ਹੈ। ਇਸ ਕੜੀ ਵਿੱਚ ਹੋਰ ਵੱਡੀ ਚੇਨ ਦਾ ਪਰਦਾਫਾਸ਼ ਹੋਣ ਦੀ ਉਮੀਦ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।