ਜਲੰਧਰ, 13 ਸਤੰਬਰ : Prime Punjab
ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 5 ਅਧੀਨ ਆਉਂਦੇ ਦੁਸਹਿਰਾ ਗਰਾਊਂਡ ਨੇੜੇ ਬਣੇ ਇੱਕ ਕਮਰੇ ‘ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ADCP City-2 SMT. Madhvi Sharma PPS ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਤੋਂ ਇਤਲਾਹ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਸੀ।
ਮੁੱਢਲੀ ਜਾਂਚ ‘ਚ ਮ੍ਰਿਤਕ ਦੀ ਪਛਾਣ ਭੂਸ਼ਣ ਕੁਮਾਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਭੂਸ਼ਣ ਕੁਝ ਦਿਨ ਪਹਿਲਾਂ ਹੀ ਬਿਹਾਰ ਤੋਂ ਜਲੰਧਰ ਆਇਆ ਸੀ, ਜਦਕਿ ਉਸਦੇ ਮਾਤਾ-ਪਿਤਾ ਪਿਛਲੇ 5 ਸਾਲਾਂ ਤੋਂ ਜਲੰਧਰ ‘ਚ ਹੀ ਰਹਿ ਰਹੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ‘ਚ ਭੇਜ ਦਿੱਤਾ ਹੈ।
ADCP ਨੇ ਸਪੱਸ਼ਟ ਕੀਤਾ ਕਿ ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਰਿਪੋਰਟ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਇਸ ਤੋਂ ਪਹਿਲਾਂ ਇਲਾਕੇ ‘ਚ ਨਸ਼ੇ ਨਾਲ ਮੌਤ ਦੀਆਂ ਚਰਚਾਵਾਂ ਸਨ, ਪਰ ਪੁਲਿਸ ਨੇ ਕਿਹਾ ਕਿ ਬਿਨਾਂ ਰਿਪੋਰਟ ਤੋਂ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਇਸ ਮਾਮਲੇ ‘ਚ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ।
ਪੁਲਿਸ ਨੇ ਇਹ ਵੀ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮਾਮਲੇ ‘ਚ ਕੋਈ ਵੀ ਖ਼ਬਰ ਚਲਾਉਣ ਤੋਂ ਪਹਿਲਾਂ ਪੁਲਿਸ ਦਾ ਪੱਖ ਜ਼ਰੂਰ ਲਿਆ ਜਾਵੇ ਅਤੇ ਤੱਥਾਂ ਦੀ ਪੁਸ਼ਟੀ ਤੋਂ ਬਾਅਦ ਹੀ ਖ਼ਬਰ ਪ੍ਰਕਾਸ਼ਿਤ ਕੀਤੀ ਜਾਵੇ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।