Pages

Pages

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ – 3 ਬਾਈਕ ਸਵਾਰਾਂ ਨੇ 8 ਰਾਊਂਡ ਚਲਾ ਕੇ ਦਿੱਤੀ ਦਹਿਸ਼ਤ, CCTV ‘ਚ ਕੈਦ ਹੋਈ ਵਾਰਦਾਤ।

ਬਰਨਾਲਾ, 13 ਸਤੰਬਰ : Prime Punjab 

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇੱਕ ਡਰਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਬਾਹਰ ਦੇਰ ਰਾਤ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਬਰਨਾਲਾ ਦੇ ਪਿੰਡ ਫਰਵਾਹੀ ਸਥਿਤ ਉਨ੍ਹਾਂ ਦੇ ਘਰ ਦੀ ਹੈ।

 

ਜਾਣਕਾਰੀ ਮੁਤਾਬਕ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਕਰੀਬ 1:30 ਤੋਂ 2:00 ਵਜੇ ਦੇ ਵਿਚਕਾਰ 3 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਘਰ ਦੇ ਬਾਹਰ 7 ਤੋਂ 8 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਪੂਰੀ ਘਟਨਾ ਦੀ ਇੱਕ CCTV ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਫਾਇਰਿੰਗ ਕਰਦੇ ਸਾਫ਼ ਨਜ਼ਰ ਆ ਰਹੇ ਹਨ।

 

ਰਾਹਤ ਦੀ ਗੱਲ ਹੈ ਕਿ ਇਸ ਫਾਇਰਿੰਗ ‘ਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪਰ ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਘਟਨਾ ਵੇਲੇ ਘਰ ‘ਚ ਹੀ ਮੌਜੂਦ ਸਨ।

 

ਫਿਲਹਾਲ ਬਰਨਾਲਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ CCTV ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਹਾਲੇ ਤੱਕ ਫਾਇਰਿੰਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਗੈਂਗਸਟਰਾਂ ਦੀ ਧਮਕੀ ਹੈ ਜਾਂ ਨਿੱਜੀ ਰੰਜਿਸ਼।