ਲੁਧਿਆਣਾ, 13 ਸਤੰਬਰ : Prime Punjab
ਲੁਧਿਆਣਾ ਦੇ ਪੌਸ਼ ਇਲਾਕੇ ਆਤਮ ਪਾਰਕ ‘ਚ ਦੇਰ ਰਾਤ ਗੋਲੀਆਂ ਦੀ ਗੂੰਜ ਨਾਲ ਦਹਿਸ਼ਤ ਫੈਲ ਗਈ। ਆਤਮ ਪਾਰਕ ਪੁਲਿਸ ਚੌਕੀ ਤੋਂ ਕੁਝ ਕਦਮ ਦੀ ਦੂਰੀ ‘ਤੇ ਹੀ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਸਿੱਧਾ ਮੁਕਾਬਲਾ ਹੋ ਗਿਆ।
ਸੂਤਰਾਂ ਮੁਤਾਬਕ ਪੁਲਿਸ ਨੇ ਪਹਿਲਾਂ ਹੀ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਸੀ। ਆਪਣੇ ਆਪ ਨੂੰ ਘਿਰਿਆ ਦੇਖ ਕੇ ਬਦਮਾਸ਼ਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਤੁਰੰਤ ਜਵਾਬੀ ਕਾਰਵਾਈ ਕਰਦਿਆਂ ਕਈ ਰਾਊਂਡ ਫਾਇਰ ਕੀਤੇ, ਜਿਸ ‘ਚ ਦੋਵੇਂ ਬਦਮਾਸ਼ ਜ਼ਖਮੀ ਹੋ ਗਏ ਅਤੇ ਮੌਕੇ ‘ਤੇ ਹੀ ਢੇਰ ਹੋ ਗਏ।
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜੇ ਗਏ ਦੋਵੇਂ ਗੈਂਗਸਟਰ ਅੰਮ੍ਰਿਤਸਰ ਨਾਲ ਸਬੰਧਤ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸਨ।
ਇਸ ਵੱਡੀ ਸਫਲਤਾ ਤੋਂ ਬਾਅਦ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਭਾਰੀ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਜਲਦ ਪ੍ਰੈੱਸ ਕਾਨਫਰੰਸ ਕਰਕੇ ਇਸ ਪੂਰੇ ਨੈੱਟਵਰਕ ਦਾ ਖੁਲਾਸਾ ਕੀਤਾ ਜਾਵੇਗਾ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।