Director : Manvir Singh Walia
Editor : Jatin Kumar Sahota
ਜਲੰਧਰ, 14 ਸਤੰਬਰ : Prime Punjab
ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੋਮਵਾਰ ਦੁਪਹਿਰ ਕਿਸਾਨ ਜਥੇਬੰਦੀਆਂ ਨੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਘਰ ਕੋਲ ਪਾਰਕ ‘ਚ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ 14 ਤੋਂ 18 ਸਤੰਬਰ ਤੱਕ ਪੰਜਾਬ ਦੇ ਮੰਤਰੀਆਂ ਦੇ ਘਰਾਂ ਬਾਹਰ ਇਸੇ ਤਰ੍ਹਾਂ ਪੱਕਾ ਮੋਰਚਾ ਲਗਾਇਆ ਜਾਵੇਗਾ। ਜੇ 5 ਦਿਨਾਂ ‘ਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਧਰਨੇ ‘ਤੇ ਬੈਠੇ ਕਿਸਾਨ ਆਗੂਆਂ ਨੇ ਸਭ ਤੋਂ ਵੱਡਾ ਇਲਜ਼ਾਮ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਲੈ ਕੇ ਲਗਾਇਆ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਪੰਜਾਬ ਪੁਲਿਸ ਨੇ ਕਿਸਾਨਾਂ ਦੀਆਂ ਟਰਾਲੀਆਂ, AC ਅਤੇ ਹੋਰ ਸਮਾਨ ਚੋਰੀ ਕੀਤਾ ਸੀ, ਜਿਸਨੂੰ ਜਲਦ ਵਾਪਸ ਕਰਵਾਇਆ ਜਾਵੇ। ਇਸਦੇ ਨਾਲ ਹੀ ਕਿਸਾਨਾਂ ਨੇ ਅਮਰੀਕਾ ਨਾਲ ਹੋਏ ਵਪਾਰ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਵੇਗਾ।
ਕਿਸਾਨਾਂ ਨੇ ਕਰਜ਼ਾ ਮਾਫੀ ਨੂੰ ਵੀ ਮੁੱਖ ਮੁੱਦਾ ਬਣਾਇਆ ਹੈ। ਆਗੂਆਂ ਨੇ ਕਿਹਾ ਕਿ ਕਰਜ਼ੇ ਦੇ ਬੋਝ ਹੇਠ ਕਈ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ, ਇਸ ਲਈ ਕੇਂਦਰ ਅਤੇ ਪੰਜਾਬ ਸਰਕਾਰ ਰਲ ਕੇ ਕਿਸਾਨਾਂ ਦਾ ਕਰਜ਼ਾ ਮਾਫ ਕਰੇ। ਉਥੇ ਹੀ ਘਰਾਂ ‘ਚ ਲੱਗ ਰਹੇ ਚਿੱਪ ਵਾਲੇ ਡਿਜੀਟਲ ਬਿਜਲੀ ਮੀਟਰਾਂ ਦਾ ਵੀ ਵਿਰੋਧ ਕੀਤਾ ਗਿਆ। ਕਿਸਾਨਾਂ ਦਾ ਇਲਜ਼ਾਮ ਹੈ ਕਿ ਇਨ੍ਹਾਂ ਮੀਟਰਾਂ ਨਾਲ ਬਿਨਾਂ ਖਪਤ ਤੋਂ ਵੀ ਬਿੱਲ ਜ਼ਿਆਦਾ ਆ ਰਹੇ ਹਨ, ਇਨ੍ਹਾਂ ਨੂੰ ਤੁਰੰਤ ਬੰਦ ਕੀਤਾ ਜਾਵੇ।
ਇਸ ਤੋਂ ਇਲਾਵਾ ਪੰਜਾਬ ‘ਚ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਗਿਆ। ਕਿਸਾਨਾਂ ਨੇ ਕਿਹਾ ਕਿ ਸਰਕਾਰ ਬਿਜਲੀ ਕੱਟ ਨਾ ਲੱਗਣ ਦਾ ਦਾਅਵਾ ਕਰਦੀ ਹੈ, ਪਰ ਪਿੰਡਾਂ ‘ਚ ਕਈ-ਕਈ ਘੰਟੇ ਕੱਟ ਲੱਗ ਰਹੇ ਹਨ, ਜਿਸ ਨਾਲ ਖੇਤਾਂ ਦੀ ਸਿੰਚਾਈ ਨਹੀਂ ਹੋ ਪਾ ਰਹੀ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ 18 ਸਤੰਬਰ ਤੱਕ ਕੋਈ ਠੋਸ ਫੈਸਲਾ ਨਾ ਹੋਇਆ ਤਾਂ ਸੂਬਾ ਪੱਧਰੀ ਮੀਟਿੰਗ ਕਰਕੇ ਰੇਲ ਰੋਕੋ ਅਤੇ ਨੈਸ਼ਨਲ ਹਾਈਵੇ ਜਾਮ ਵਰਗੇ ਵੱਡੇ ਫੈਸਲੇ ਲਏ ਜਾਣਗੇ।





More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।