ਜਲੰਧਰ, 14 ਸਤੰਬਰ : Prime Punjab
ਜਲੰਧਰ ਦੀ ਪੌਸ਼ ਸੁਸਾਇਟੀ ਜਲੰਧਰ ਹਾਈਟਸ-2 ਦੇ ਡੀ-ਬਲਾਕ ‘ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 24 ਸਾਲਾ ਨੌਜਵਾਨ ਲੜਕੀ ਜੈਸਮੀਨ ਨੇ ਫਲੈਟ ਦੀ ਛੱਤ ਤੋਂ ਛਾਲ ਮਾਰ ਦਿੱਤੀ। ਇਸ ਹਾਦਸੇ ‘ਚ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚੀ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਅਤੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਥਾਣਾ ਸਦਰ ਦੇ ਇੰਸਪੈਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੜਕੀ ਨੇ ਬਲਾਕ-ਡੀ ਦੇ ਫਲੈਟ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਜੈਸਮੀਨ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ ‘ਤੇ ਪਰੇਸ਼ਾਨ ਚੱਲ ਰਹੀ ਸੀ। ਹਾਲਾਂਕਿ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਹੋ ਸਕੇਗਾ।
ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਕਿ ਇਹ ਖੁਦਕੁਸ਼ੀ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।