Director : Manvir Singh Walia
Editor : Jatin Kumar Sahota
ਜਲੰਧਰ, 14 ਸਤੰਬਰ : Prime Punjab
ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਵੱਡੀ ਕਾਰਵਾਈ ਕੀਤੀ ਹੈ। ਬਿਊਰੋ ਨੇ ਰਿਸ਼ਵਤਖੋਰੀ ਦੇ 6 ਵੱਖ-ਵੱਖ ਕੇਸਾਂ ਵਿੱਚ 7 ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਸਮੇਤ ਕੁੱਲ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਹਰ ਵਿਭਾਗ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ।
ਵਿਜੀਲੈਂਸ ਨੇ ਸਿਰਫ ਗ੍ਰਿਫਤਾਰੀਆਂ ਹੀ ਨਹੀਂ ਕੀਤੀਆਂ, ਸਗੋਂ ਕਾਨੂੰਨੀ ਕਾਰਵਾਈ ਨੂੰ ਵੀ ਤੇਜ਼ ਕੀਤਾ ਹੈ। ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ 13 ਮਾਮਲਿਆਂ ਦੇ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ 3 ਨਵੀਆਂ ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 23 ਮੁਲਜ਼ਮਾਂ ਖਿਲਾਫ 10 ਅਪਰਾਧਿਕ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 17 ਸਰਕਾਰੀ ਮੁਲਾਜ਼ਮ ਸ਼ਾਮਲ ਹਨ।
ਇਸੇ ਦੌਰਾਨ ਅਦਾਲਤਾਂ ਨੇ ਵੀ ਭ੍ਰਿਸ਼ਟਾਚਾਰੀਆਂ ‘ਤੇ ਸਖਤੀ ਦਿਖਾਈ ਹੈ। ਅਗਸਤ ‘ਚ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ 4 ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਫੈਸਲਾ ਸੁਣਾਉਂਦਿਆਂ 8 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਇਨ੍ਹਾਂ ਦੋਸ਼ੀਆਂ ਨੂੰ 4 ਤੋਂ 5 ਸਾਲ ਦੀ ਕੈਦ ਅਤੇ 8,000 ਰੁਪਏ ਤੋਂ ਲੈ ਕੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਗਿਆ ਹੈ।
ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਤੁਰੰਤ ਵਿਜੀਲੈਂਸ ਦੀ ਹੈਲਪਲਾਈਨ ਤੇ ਸ਼ਿਕਾਇਤ ਦਰਜ ਕਰਵਾਉਣ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦਾ ਟੀਚਾ ਰੱਖਿਆ ਹੈ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਵੀ ਸਖਤ ਕਾਰਵਾਈਆਂ ਹੋਣ ਦੀ ਉਮੀਦ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।