Pages

Pages

ਪੰਜਾਬ ਸਰਕਾਰ ਦਾ ਵੱਡਾ ਫੈਸਲਾ – ਗੁਰਕੀਰਤ ਕਿਰਪਾਲ ਸਿੰਘ ਅਤੇ ਬਸੰਤ ਗਰਗ ਨੂੰ ਮਿਲੀ ਨਵੀਂ ਜ਼ਿੰਮੇਵਾਰੀ।

ਜਲੰਧਰ, 14 ਸਤੰਬਰ : Prime Punjab 

ਪੰਜਾਬ ਦੀ ਮਾਨ ਸਰਕਾਰ ਨੇ ਪ੍ਰਸ਼ਾਸਨ ਵਿੱਚ ਕਸਾਵਟ ਲਿਆਉਣ ਲਈ ਸੋਮਵਾਰ ਨੂੰ 2 ਵੱਡੇ IAS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।

 

2001 ਬੈਚ ਦੇ ਸੀਨੀਅਰ ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਅਤੇ 2005 ਬੈਚ ਦੇ IAS ਅਧਿਕਾਰੀ ਬਸੰਤ ਗਰਗ ਨੂੰ ਤੁਰੰਤ ਨਵੀਆਂ ਥਾਵਾਂ ‘ਤੇ ਜੁਆਇਨ ਕਰਨ ਦੇ ਹੁਕਮ ਜਾਰੀ ਹੋਏ ਹਨ। ਸਰਕਾਰ ਨੇ ਸਾਫ ਕਿਹਾ ਹੈ ਕਿ ਦੋਵੇਂ ਅਧਿਕਾਰੀ ਬਿਨਾਂ ਦੇਰੀ ਆਪਣਾ ਚਾਰਜ ਸੰਭਾਲਣ।

ਸੂਤਰਾਂ ਮੁਤਾਬਕ ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਅਧਿਕਾਰੀਆਂ ਦੇ ਤਬਾਦਲੇ ਹੋ ਸਕਦੇ ਹਨ।