Pages

Pages

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ – 3 ਨਸ਼ਾ-ਹਥਿਆਰ ਤਸਕਰੀ ਨੈੱਟਵਰਕ ਤਬਾਹ, 9.5 ਕਿਲੋ ਹੈਰੋਇਨ ਤੇ ਪਿਸਤੌਲ ਸਮੇਤ 8 ਕਾਬੂ।

ਅੰਮ੍ਰਿਤਸਰ,  14 ਸਤੰਬਰ : Prime Punjab 

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 3 ਵੱਡੇ ਨਸ਼ਾ ਅਤੇ ਨਜਾਇਜ਼ ਹਥਿਆਰ ਸਪਲਾਈ ਨੈੱਟਵਰਕ ਨੂੰ ਤੋੜਦੇ ਹੋਏ 8 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

 

ਗ੍ਰਿਫਤਾਰ ਤਸਕਰਾਂ ਕੋਲੋਂ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ 1 ਨਜਾਇਜ਼ .30 ਬੋਰ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਬਰਾਮਦਗੀ ਕਰੋੜਾਂ ਰੁਪਏ ਦੀ ਦੱਸੀ ਜਾ ਰਹੀ ਹੈ। ਕੌਮਾਂਤਰੀ ਬਾਜ਼ਾਰ ‘ਚ ਫੜੀ ਗਈ ਹੈਰੋਇਨ ਦੀ ਕੀਮਤ 50 ਕਰੋੜ ਤੋਂ ਵੱਧ ਹੈ।

 

ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਇਹ ਸਾਰੇ ਤਸਕਰ ਵਿਦੇਸ਼ਾਂ ‘ਚ ਬੈਠੇ ਤਸਕਰਾਂ ਨਾਲ ਜੁੜੇ ਹੋਏ ਸਨ। ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ, ਅਫੀਮ ਅਤੇ ਹਥਿਆਰਾਂ ਦੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ। ਪੁਲਿਸ ਨੇ ਇਨ੍ਹਾਂ ਦੇ ਹੋਰ ਸਾਥੀਆਂ ਦੀ ਵੀ ਪਛਾਣ ਕਰ ਲਈ ਹੈ।

 

ਇਸ ਸਬੰਧੀ ਥਾਣਾ ਕੈਂਟ, ਥਾਣਾ ਏ-ਡਵੀਜ਼ਨ ਅਤੇ ਥਾਣਾ ਛੇਹਰਟਾ ‘ਚ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਾਰੇ ਲਿੰਕਾਂ ਨੂੰ ਖੰਗਾਲ ਰਹੀ ਹੈ ਤਾਂ ਜੋ ਪੂਰੇ ਗੈਂਗ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।