ਜਲੰਧਰ, 17 ਸਤੰਬਰ : Prime Punjab
ਥਾਣਾ ਬਸਤੀ ਬਾਵਾ ਖੇਲ ਅਧੀਨ ਆਉਂਦੇ ਇਲਾਕੇ ‘ਚ 4 ਸਾਲਾ ਬੱਚੇ ਦੇ ਗੁੰਮ ਹੋਣ ਨਾਲ ਸਨਸਨੀ ਫੈਲ ਗਈ। ACP ਵੈਸਟ ਸ਼੍ਰੀ ਆਤਿਸ਼ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੁਪਹਿਰ ਕਰੀਬ 2 ਵਜੇ ਬੱਚਾ ਗੁੰਮ ਹੋਣ ਦੀ ਸੂਚਨਾ ਮਿਲੀ ਸੀ। ਮੁੱਢਲੀ ਪੜਤਾਲ ‘ਚ ਸਾਹਮਣੇ ਆਇਆ ਕਿ ਦੋ ਐਕਟਿਵਾ ਸਵਾਰ ਵਿਅਕਤੀ ਬੱਚੇ ਨੂੰ ਆਪਣੇ ਨਾਲ ਲੈ ਕੇ ਗਏ ਹਨ।
ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ‘ਚ ਮੁਕੱਦਮਾ ਦਰਜ ਕਰਕੇ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚੇ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਿਸ ਨੇ ਦੱਸਿਆ ਕਿ ਬੱਚਾ ਗਲੀ ‘ਚ ਖੇਡ ਰਿਹਾ ਸੀ। ਘਟਨਾ ਤੋਂ ਬਾਅਦ ਇਲਾਕੇ ‘ਚ ਭਾਰੀ ਇਕੱਠ ਹੋ ਗਿਆ ਅਤੇ ਪੁਲਿਸ ਨੇ ਕੰਟਰੋਲ ਰੂਮ ‘ਤੇ ਸੂਚਨਾ ਦੇ ਕੇ ਸ਼ਹਿਰ ਭਰ ‘ਚ ਅਲਰਟ ਅਤੇ ਨਾਕਾਬੰਦੀ ਕਰਵਾ ਦਿੱਤੀ ਹੈ।
ACP ਭਾਟੀਆ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਲਾਕੇ ‘ਚ ਲੱਗੀਆਂ CCTV ਫੁਟੇਜਾਂ ਨੂੰ ਬਾਰੀਕੀ ਨਾਲ ਚੈੱਕ ਕੀਤਾ ਜਾ ਰਿਹਾ ਹੈ। ਹਾਲਾਂਕਿ ਹੁਣ ਤੱਕ ਦੀ ਫੁਟੇਜ ‘ਚ ਕੁਝ ਸਾਫ ਨਹੀਂ ਦਿਖਿਆ, ਇਸ ਲਈ ਆਸ-ਪਾਸ ਦੇ ਹੋਰ ਕੈਮਰਿਆਂ ਦੀ ਫੁਟੇਜ ਵੀ ਕੱਢੀ ਜਾ ਰਹੀ ਹੈ ਤਾਂ ਜੋ ਐਕਟਿਵਾ ਸਵਾਰਾਂ ਦੀ ਪਛਾਣ ਅਤੇ ਰੂਟ ਦਾ ਪਤਾ ਲਗਾਇਆ ਜਾ ਸਕੇ।
ਪੁਲਿਸ ਨੇ ਮਾਮਲੇ ਨੂੰ ਤਰਜੀਹ ਦੇ ਆਧਾਰ ‘ਤੇ ਲਿਆ ਹੈ ਅਤੇ ਬੱਚੇ ਦੀ ਸੁਰੱਖਿਅਤ ਬਰਾਮਦਗੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਸਬੰਧੀ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਥਾਣਾ ਬਸਤੀ ਬਾਵਾ ਖੇਲ ਜਾਂ ਡਾਇਲ 112 ‘ਤੇ ਸੰਪਰਕ ਕਰੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।