ਜਲੰਧਰ, 17 ਸਤੰਬਰ : Prime Punjab
ਨਸ਼ਿਆਂ ਦੀ ਸਪਲਾਈ ਰੋਕਣ ਲਈ ਜਲੰਧਰ ਦਿਹਾਤੀ ਪੁਲਿਸ ਨੇ ਅੱਜ ਸੰਵੇਦਨਸ਼ੀਲ ਇਲਾਕਿਆਂ ‘ਚ ਵੱਡੀ CASO ਮੁਹਿੰਮ ਚਲਾਈ। SSP ਸ. ਹਰਵਿੰਦਰ ਸਿੰਘ ਵਿਰਕ IPS ਖੁਦ ਮੌਕੇ ‘ਤੇ ਪਹੁੰਚੇ ਅਤੇ ਪੂਰੀ ਕਾਰਵਾਈ ਦੀ ਨਿਗਰਾਨੀ ਕੀਤੀ। ਇਹ ਮੁਹਿੰਮ DSP ਸ਼ਾਹਕੋਟ ਸਰਵਣ ਸਿੰਘ ਬੱਲ ਅਤੇ DSP ਸਪੈਸ਼ਲ ਕਰਾਈਮ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਚਲਾਈ ਗਈ।
ਮੁਹਿੰਮ ਦੌਰਾਨ ਥਾਣਾ ਮਹਿਤਪੁਰ, ਸ਼ਾਹਕੋਟ, ਲੋਹੀਆਂ ਅਤੇ ਬਿਲਗਾ ਦੀ ਪੁਲਿਸ ਨੇ ਨਸ਼ਾ ਹੌਟਸਪੌਟਸ, ਖਾਲੀ ਮਕਾਨਾਂ ਅਤੇ ਸੁੰਨਸਾਨ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਸ਼ੱਕੀ ਵਿਅਕਤੀਆਂ ਦੀ ਵੈਰੀਫਿਕੇਸ਼ਨ ਅਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ ਤਾਂ ਜੋ ਨਸ਼ਾ ਤਸਕਰਾਂ ‘ਚ ਡਰ ਬਣਿਆ ਰਹੇ।
ਇਸ ਦੌਰਾਨ ਪੁਲਿਸ ਨੂੰ ਵੱਡੀ ਸਫਲਤਾ ਮਿਲੀ। ਕੁੱਲ 06 ਮੁਕੱਦਮੇ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਥਾਣਾ ਸ਼ਾਹਕੋਟ ਤੋਂ 52 ਗ੍ਰਾਮ ਹੈਰੋਇਨ, ਲੋਹੀਆਂ ਤੋਂ 0.3 ਗ੍ਰਾਮ ਹੈਰੋਇਨ, ਮਹਿਤਪੁਰ ਤੋਂ 30,000 ਲੀਟਰ ਲਾਹਣ (300 ਬੋਤਲਾਂ), 59 ਨਸ਼ੀਲੀਆਂ ਗੋਲੀਆਂ ਅਤੇ 7,000 ਰੁਪਏ ਡਰੱਗ ਮਨੀ, ਜਦਕਿ ਬਿਲਗਾ ਤੋਂ 19 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
SSP ਵਿਰਕ ਨੇ ਕਿਹਾ ਕਿ ਨਸ਼ਿਆਂ ਖਿਲਾਫ ਇਹ ਜੰਗ ਲਗਾਤਾਰ ਜਾਰੀ ਰਹੇਗੀ। ਤਸਕਰੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ, ਜਦਕਿ ਨਸ਼ਾ ਕਰਨ ਵਾਲਿਆਂ ਨੂੰ ਫੜ ਕੇ ਨਸ਼ਾ ਛੁਡਾਊ ਕੇਂਦਰਾਂ ‘ਚ ਇਲਾਜ ਲਈ ਭੇਜਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਸੂਚਨਾ 112 ਜਾਂ ਨੇੜਲੇ ਥਾਣੇ ‘ਤੇ ਦਿਓ, ਨਾਮ ਗੁਪਤ ਰੱਖਿਆ ਜਾਵੇਗਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।