Pages

Pages

ਦਸੂਹਾ ‘ਚ ਸ਼ਰਮਨਾਕ ਕਾਰਾ – ਨਾਬਾਲਗ ਨਾਲ ਜਬਰ-ਜਨਾਹ, ਅਸ਼ਲੀਲ ਵੀਡੀਓ ਵਾਇਰਲ ਕਰਨ ਵਾਲਾ ਦਰਿੰਦਾ ਕਾਬੂ।

ਦਸੂਹਾ, 18 ਸਤੰਬਰ : Prime Punjab

ਇੱਕ ਵਾਰ ਫਿਰ ਇਨਸਾਨੀਅਤ ਸ਼ਰਮਸਾਰ! ਪੰਜਾਬ ਦੇ ਦਸੂਹਾ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ।

 

ਮੁਲਜ਼ਮ ਰਣਜੋਧ ਸਿੰਘ ਨੇ ਨਾਬਾਲਗ ਕੁੜੀ ਨੂੰ ਵਰਗਲਾ ਕੇ ਇੱਕ ਰੈਸਟੋਰੈਂਟ ‘ਚ ਲਿਜਾ ਕੇ ਜਬਰ-ਜਨਾਹ ਕੀਤਾ। ਇੱਥੇ ਹੀ ਬਸ ਨਹੀਂ, ਦਰਿੰਦੇ ਨੇ ਘਿਨੌਨੀ ਵਾਰਦਾਤ ਦੀ ਵੀਡੀਓ ਵੀ ਬਣਾ ਲਈ ਅਤੇ ਬਾਅਦ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।

 

ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ASI ਯੋਗਿਤਾ ਨੇ ਤੁਰੰਤ ਐਕਸ਼ਨ ਲਿਆ। ਪੁਲਿਸ ਨੇ ਮੁਲਜ਼ਮ ਖਿਲਾਫ POCSO ਐਕਟ ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

 

ਪੁਲਿਸ ਉੱਚ ਅਧਿਕਾਰੀਆਂ ਦੀ ਨਿਗਰਾਨੀ ‘ਚ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਵਾਇਰਲ ਵੀਡੀਓ ਨੂੰ ਹਟਾਉਣ ਅਤੇ ਹੋਰ ਸਬੂਤ ਇਕੱਠੇ ਕਰਨ ਦੀ ਪ੍ਰਕਿਰਿਆ ਜਾਰੀ ਹੈ।