ਅੰਮ੍ਰਿਤਸਰ, 19 ਸਤੰਬਰ : Prime Punjab
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਡਿਊਲ ਦੇ 3 ਮੁੱਖ ਅਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮ ਸਰਹੱਦ ਪਾਰ ਬੈਠੇ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ। ਉਹ ਪਾਕਿਸਤਾਨ ਤੋਂ ਡਰੋਨ ਜਾਂ ਹੋਰ ਜ਼ਰੀਏ ਆ ਰਹੀ ਹੈਰੋਇਨ ਦੀ ਖੇਪ ਰਿਸੀਵ ਕਰਦੇ ਸਨ ਅਤੇ ਫਿਰ ਅੱਗੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਪਲਾਈ ਕਰਦੇ ਸਨ। ਇਹ ਇੱਕ ਸੰਗਠਿਤ ਨੈੱਟਵਰਕ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ Forward ਅਤੇ Backward Link ਦਾ ਪਤਾ ਲਗਾ ਰਹੀ ਹੈ, ਯਾਨੀ ਕਿ ਇਹ ਹੈਰੋਇਨ ਕਿੱਥੋਂ ਆਈ ਅਤੇ ਕਿੱਥੇ-ਕਿੱਥੇ ਜਾਣੀ ਸੀ। ਹੋਰ ਸਾਥੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸਰਹੱਦ ਪਾਰੋਂ ਹੋ ਰਹੀ ਤਸਕਰੀ ‘ਤੇ ਸਖ਼ਤ ਨਜ਼ਰ ਰੱਖ ਰਹੀ ਹੈ ਅਤੇ ਨਸ਼ਾ ਤਸਕਰੀ ਤੇ ਸੰਗਠਿਤ ਅਪਰਾਧਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਇਹ ਕਾਰਵਾਈ ਨਸ਼ਿਆਂ ਖਿਲਾਫ਼ ਚੱਲ ਰਹੀ ਜੰਗ ‘ਚ ਇੱਕ ਹੋਰ ਵੱਡੀ ਕਾਮਯਾਬੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।