ਜਲੰਧਰ, 20 ਸਤੰਬਰ : Prime Punjab
ਜਲੰਧਰ ਦੀ ਗੀਤਾ ਕਲੋਨੀ ਤੋਂ 14 ਸਾਲਾ ਬੱਚਾ ਅਰਜੁਨ ਰਹੱਸਮਈ ਢੰਗ ਨਾਲ ਲਾਪਤਾ ਹੋ ਗਿਆ ਹੈ। ਪਰਿਵਾਰ ਵੱਲੋਂ ਥਾਣਾ ਭਾਰਗਵ ਕੈਂਪ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ, ਪਰ 3 ਦਿਨ ਬੀਤ ਜਾਣ ਤੋਂ ਬਾਅਦ ਵੀ ਬੱਚੇ ਦਾ ਕੋਈ ਸੁਰਾਗ ਨਹੀਂ ਲੱਗਾ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਅਰਜੁਨ ਦੀ ਮਾਤਾ ਗੀਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਸ਼ੁੱਕਰਵਾਰ ਸਵੇਰੇ 10 ਵਜੇ ਰੋਜ਼ਾਨਾ ਵਾਂਗ ਸਾਈਕਲ ਚਲਾਉਣ ਅਤੇ ਪਾਰਕ ‘ਚ ਦੂਜੇ ਬੱਚਿਆਂ ਨਾਲ ਖੇਡਣ ਲਈ ਗਿਆ ਸੀ। ਪਰ ਉਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤਿਆ। ਮਾਤਾ ਨੇ ਦੱਸਿਆ ਕਿ ਅਰਜੁਨ ਪੜ੍ਹਾਈ ਨਹੀਂ ਕਰਦਾ ਸੀ ਅਤੇ ਹਰ ਰੋਜ਼ ਪਾਰਕ ‘ਚ ਜਾਂਦਾ ਸੀ।
ਪਰਿਵਾਰ ਨੇ ਆਪਣੇ ਪੱਧਰ ‘ਤੇ ਇਲਾਕੇ ‘ਚ ਕਾਫੀ ਭਾਲ ਕੀਤੀ, ਪਰ ਕੁਝ ਪਤਾ ਨਾ ਲੱਗਣ ‘ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। 3 ਦਿਨਾਂ ਤੋਂ ਬੱਚੇ ਦੇ ਲਾਪਤਾ ਹੋਣ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਦੇ CCTV ਕੈਮਰੇ ਖੰਗਾਲੇ ਜਾ ਰਹੇ ਹਨ। ਜੇਕਰ ਕਿਸੇ ਨੂੰ ਵੀ ਇਸ ਬੱਚੇ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਥਾਣਾ ਭਾਰਗਵ ਕੈਂਪ ਜਾਂ 112 ‘ਤੇ ਸੰਪਰਕ ਕੀਤਾ ਜਾਵੇ।



More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।