Director : Manvir singh walia
Editor : Jatin Kumar Sahota
ਜਲੰਧਰ, 23 ਸਤੰਬਰ : Prime Punjab
ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਣ ਵਾਲੇ ਸਾਲਾਨਾ ਮੇਲੇ ਨੂੰ ਲੈ ਕੇ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਮਾਨਯੋਗ ਪੁਲਿਸ ਕਮਿਸ਼ਨਰ ਸ੍ਰੀ ਸਤਿੰਦਰ ਸਿੰਘ IPS ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ DCP ਹੈੱਡਕੁਆਟਰ ਆਦਿੱਤਿਆ ਐਸ ਵਾਰੀਅਰ ਤੇ DCP ਲਾਅ ਐਂਡ ਆਰਡਰ ਜਸਰੂਪ ਕੌਰ ਬਾਠ IPS ਦੀ ਨਿਗਰਾਨੀ ਹੇਠ ਵਿਆਪਕ ਪਲਾਨ ਤਿਆਰ ਕੀਤਾ ਗਿਆ ਹੈ।
ਸ਼ਰਧਾਲੂਆਂ ਦੀ ਸੁਰੱਖਿਆ ਅਤੇ ਭੀੜ ਦੇ ਪ੍ਰਬੰਧਨ ਲਈ ਕਰੀਬ 1500 ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਤੋਂ ਵਾਧੂ ਫੋਰਸ ਵੀ ਮੰਗਵਾਈ ਗਈ ਹੈ। ਸੁਰੱਖਿਆ ਦੀ ਨਿਗਰਾਨੀ ਲਈ ਵਧੀਕ ਗਜ਼ਟਿਡ ਅਫਸਰਾਂ ਦੀ ਵਿਸ਼ੇਸ਼ ਡਿਊਟੀ ਲਾਈ ਗਈ ਹੈ। ਮੰਦਿਰ ਦੇ ਸਾਹਮਣੇ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਵਾਇਰਲੈੱਸ ਸੈੱਟਾਂ ਰਾਹੀਂ ਤਾਲਮੇਲ ਰੱਖਿਆ ਜਾ ਰਿਹਾ ਹੈ।
ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ QRT ਟੀਮਾਂ, ARP ਟੀਮਾਂ, ਐਂਟੀ-ਸਾਬੋਟਾਜ ਟੀਮਾਂ ਅਤੇ ਡਾਗ ਸਕੁਐਡ ਤਾਇਨਾਤ ਕੀਤੇ ਗਏ ਹਨ। ਮੰਦਿਰ ਪਰਿਸਰ ‘ਚ ਮੈਟਲ ਡਿਟੈਕਟਰ ਅਤੇ ਜਾਮਰ ਲਗਾਏ ਗਏ ਹਨ। ਸਾਦੇ ਕੱਪੜਿਆਂ ‘ਚ ਪੁਲਿਸ, ਬਾਡੀ ਕੈਮਰਿਆਂ ਵਾਲੇ ਮੁਲਾਜ਼ਮ ਅਤੇ CCTV ਕੈਮਰਿਆਂ ਨਾਲ ਹਰ ਗਤੀਵਿਧੀ ‘ਤੇ ਬਾਰੀਕ ਨਜ਼ਰ ਰੱਖੀ ਜਾ ਰਹੀ ਹੈ। ਭੀੜ ਵਾਲੀਆਂ ਥਾਵਾਂ ‘ਤੇ ਵਿਸ਼ੇਸ਼ ਨਿਗਰਾਨੀ ਕੀਤੀ ਜਾ ਰਹੀ ਹੈ।
ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪਾਰਕਿੰਗ ਅਤੇ ਟ੍ਰੈਫਿਕ ਪਲਾਨ ਬਣਾਇਆ ਗਿਆ ਹੈ। ਮੰਦਿਰ ਦੇ ਆਸ-ਪਾਸ No Entry ਜ਼ੋਨ ਬਣਾਏ ਗਏ ਹਨ, ਜਿੱਥੇ ਸਿਰਫ ਪੈਦਲ ਆਵਾਜਾਈ ਦੀ ਇਜਾਜ਼ਤ ਹੋਵੇਗੀ ਅਤੇ ਕਿਸੇ ਵੀ ਵਾਹਨ ਦਾ ਦਾਖਲਾ ਪੂਰੀ ਤਰ੍ਹਾਂ ਵਰਜਿਤ ਰਹੇਗਾ। ਕਮਿਸ਼ਨਰੇਟ ਪੁਲਿਸ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਪਾਰਕਿੰਗ ਦੀ ਹੀ ਵਰਤੋਂ ਕਰਨ, No Entry ‘ਚ ਵਾਹਨ ਨਾ ਲੈ ਕੇ ਜਾਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।