ਜਲੰਧਰ, 24 ਸਤੰਬਰ : Prime Punjab
ਜਲੰਧਰ ਦੇ ਲੈਦਰ ਕੰਪਲੈਕਸ ਰੋਡ ‘ਤੇ ਅੱਜ ਸਵੇਰੇ ਸਨਸਨੀ ਫੈਲ ਗਈ ਜਦੋਂ ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ ‘ਚ ਇੱਕ ਨੌਜਵਾਨ ਦੀ ਲਾਸ਼ ਮਿਲੀ। ACP ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਲੈਦਰ ਕੰਪਲੈਕਸ ਚੌਂਕੀ ਅਤੇ ਥਾਣੇ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।
ਮ੍ਰਿਤਕ ਦੀ ਪਛਾਣ ਵਿਕਰਮ ਪੁੱਤਰ ਮਹਿੰਦਰ ਰਾਮ, ਵਾਸੀ ਮੁਜ਼ੱਫਰਨਗਰ, ਉਮਰ 25 ਸਾਲ ਵਜੋਂ ਹੋਈ ਹੈ। ਪਰਿਵਾਰ ਨੇ ਦੱਸਿਆ ਕਿ ਵਿਕਰਮ ਸ਼ਰਾਬ ਪੀਣ ਦਾ ਆਦੀ ਸੀ ਅਤੇ ਬੀਤੀ ਰਾਤ ਕਰੀਬ 10 ਵਜੇ ਸ਼ਰਾਬ ਪੀ ਕੇ ਘਰੋਂ ਬਾਹਰ ਨਿਕਲਿਆ ਸੀ, ਜਿਸ ਤੋਂ ਬਾਅਦ ਉਹ ਵਾਪਸ ਨਹੀਂ ਆਇਆ। ਅੱਜ ਸਵੇਰੇ ਪਰਿਵਾਰ ਨੂੰ ਉਸਦੀ ਮੌਤ ਦੀ ਖਬਰ ਮਿਲੀ।
ਪੁਲਿਸ ਦੀ ਮੁੱਢਲੀ ਜਾਂਚ ‘ਚ ਮ੍ਰਿਤਕ ਦੇ ਸਰੀਰ ‘ਤੇ ਕੋਈ ਵੱਡਾ ਸੱਟ ਦਾ ਨਿਸ਼ਾਨ ਨਹੀਂ ਮਿਲਿਆ, ਪਰ ਕੰਨ ਦੇ ਪਿੱਛੇ ਹਲਕੀ ਬਲੱਡ ਕਲੋਟਿੰਗ (ਖੂਨ ਦਾ ਥੱਕਾ) ਜ਼ਰੂਰ ਦੇਖੀ ਗਈ ਹੈ। ਇਸ ਨਾਲ ਸ਼ੱਕ ਪੈਦਾ ਹੋ ਰਿਹਾ ਹੈ ਕਿ ਡਿੱਗਣ ਨਾਲ ਸੱਟ ਲੱਗੀ ਹੋਵੇ ਜਾਂ ਕੋਈ ਹੋਰ ਕਾਰਨ ਹੋਵੇ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖਵਾ ਦਿੱਤਾ ਗਿਆ ਹੈ।
ਪੁਲਿਸ ਨੇ ਇਲਾਕੇ ਦੇ CCTV ਕੈਮਰੇ ਖੰਗਾਲਣੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਪਤਾ ਲੱਗ ਸਕੇ ਕਿ ਰਾਤ ਨੂੰ ਵਿਕਰਮ ਨਾਲ ਕੀ ਹੋਇਆ ਸੀ। ਅਸਲ ਸੱਚਾਈ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗੀ। ACP ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ਅਤੇ CCTV ਫੁਟੇਜ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।