ਜਲੰਧਰ, 25 ਸਤੰਬਰ : Prime Punjab
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਚੌਂਕੀ ਇੰਚਾਰਜ ਪਰਾਗਪੁਰ ‘ਤੇ ਨਸ਼ੇ ਨਾਲ ਸਬੰਧਤ ਵਿਅਕਤੀ ਖਿਲਾਫ ਕਾਰਵਾਈ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਜਾ ਰਹੇ ਸਨ। ਇਸ ਮਾਮਲੇ ‘ਤੇ ਜਲੰਧਰ ਪੁਲਿਸ ਨੇ ਸਥਿਤੀ ਸਪਸ਼ਟ ਕੀਤੀ ਹੈ। ADCP City-2 ਮਾਧਵੀ ਸ਼ਰਮਾ ਨੇ ਦੱਸਿਆ ਕਿ ਵਾਇਰਲ ਵੀਡੀਓ ‘ਚ ਲਗਾਏ ਜਾ ਰਹੇ ਦੋਸ਼ਾਂ ‘ਚ ਕੋਈ ਸੱਚਾਈ ਨਹੀਂ ਹੈ।
ADCP ਮਾਧਵੀ ਸ਼ਰਮਾ ਅਨੁਸਾਰ ਅਸਲ ਘਟਨਾ ਮਿਤੀ 21 ਸਤੰਬਰ 2026 ਦੀ ਸ਼ਾਮ ਦੀ ਹੈ, ਜਦੋਂ ਪਿੰਡ ਨੰਗਲ ਕਰਾਰ ਖਾਂ ਵਿਖੇ ਦੋ ਧਿਰਾਂ ਵਿਚਕਾਰ ਆਪਸੀ ਲੜਾਈ-ਝਗੜਾ ਹੋਇਆ ਸੀ। ਲੜਾਈ ਤੋਂ ਬਾਅਦ ਦੋਵੇਂ ਧਿਰਾਂ ਜ਼ਖਮੀ ਹੋ ਕੇ ਹਸਪਤਾਲ ‘ਚ ਦਾਖਲ ਹੋਈਆਂ ਸਨ। ਪੁਲਿਸ ਨੂੰ ਦੋਵਾਂ ਧਿਰਾਂ ਦੀਆਂ MLR (ਮੈਡੀਕੋ-ਲੀਗਲ ਰਿਪੋਰਟ) ਪ੍ਰਾਪਤ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਨੇ ਸਾਫ ਕੀਤਾ ਹੈ ਕਿ ਸੋਸ਼ਲ ਮੀਡੀਆ ‘ਤੇ ਜੋ ਨਸ਼ੇ ਸਬੰਧੀ ਦੋਸ਼ ਲਗਾਏ ਜਾ ਰਹੇ ਹਨ, ਉਸ ਸਬੰਧੀ ਹੁਣ ਤੱਕ ਪੁਲਿਸ ਕੋਲ ਕੋਈ ਵੀ ਤੱਥ, ਸਬੂਤ ਜਾਂ ਲਿਖਤੀ ਸ਼ਿਕਾਇਤ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੇ ਨਸ਼ੇ ਵਾਲੇ ਐਂਗਲ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਜਾਂਚ ਦੌਰਾਨ ਕੋਈ ਤੱਥ ਸਾਹਮਣੇ ਆਉਂਦਾ ਹੈ ਤਾਂ ਉਸ ਅਨੁਸਾਰ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹਰ ਵੀਡੀਓ ‘ਤੇ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਅਫਵਾਹਾਂ ਨਾ ਫੈਲਾਈਆਂ ਜਾਣ। ਕਿਸੇ ਵੀ ਸ਼ਿਕਾਇਤ ਲਈ ਸਿੱਧਾ ਪੁਲਿਸ ਨਾਲ ਸੰਪਰਕ ਕੀਤਾ ਜਾਵੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।