ਚੰਡੀਗੜ੍ਹ, 26 ਸਤੰਬਰ : Prime Punjab
ਚੰਡੀਗੜ੍ਹ ਦੇ ਸੈਕਟਰ-22 ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕਲਯੁੱਗੀ ਪੁੱਤ ਅਰਮਾਨ ਨੇ ਆਪਣੇ ਹੀ ਪਿਤਾ, ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅਰਮਾਨ ਕਿਸੇ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਜਿਸ ਤੋਂ ਪਿਤਾ ਨਿਤਿਨ ਇਨਕਾਰ ਕਰ ਰਿਹਾ ਸੀ। ਇਸੇ ਰੰਜਿਸ਼ ‘ਚ ਅਰਮਾਨ ਨੇ ਪਹਿਲਾਂ ਹੀ ਦੇਸੀ ਪਿਸਤੌਲ ਦਾ ਇੰਤਜ਼ਾਮ ਕਰ ਲਿਆ ਸੀ ਅਤੇ ਤੜਕੇ 4 ਵਜੇ ਸੌਂ ਰਹੇ ਪਿਤਾ ਦੇ ਸਿਰ ‘ਚ ਗੋਲੀ ਮਾਰ ਦਿੱਤੀ।
ਵਾਰਦਾਤ ਤੋਂ ਬਾਅਦ ਦੋਸ਼ੀ ਨੇ ਪੁਲਿਸ ਨੂੰ ਗੁੰਮਰਾਹ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਉਸ ਦੀ ਮਾਂ ਮੋਨਿਕਾ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਕੋਈ ਅਣਪਛਾਤਾ ਵਿਅਕਤੀ ਗੋਲੀ ਮਾਰ ਕੇ ਭੱਜ ਗਿਆ ਹੈ। ਅਰਮਾਨ ਵੀ ਵਾਰ-ਵਾਰ ਆਪਣੇ ਬਿਆਨ ਬਦਲ ਰਿਹਾ ਸੀ, ਕਦੇ ਕਹਿੰਦਾ ਸਵੇਰੇ 4 ਵਜੇ ਘਰ ਆਇਆ। ਪਰ ਗੁਆਂਢੀਆਂ ਨੇ ਦੱਸਿਆ ਕਿ ਕਈ ਦਿਨਾਂ ਤੋਂ ਘਰ ‘ਚ ਝਗੜਾ ਚੱਲ ਰਿਹਾ ਸੀ ਅਤੇ ਸ਼ੁੱਕਰਵਾਰ ਸਵੇਰੇ ਵੀ ਰੌਲੇ-ਰੱਪੇ ਤੋਂ ਬਾਅਦ ਗੋਲੀ ਦੀ ਆਵਾਜ਼ ਆਈ ਸੀ। ਸ਼ੱਕ ਦੇ ਆਧਾਰ ‘ਤੇ ਜਦੋਂ DSP SPS ਸੌਂਧੀ ਅਤੇ SSP ਕੰਵਰਦੀਪ ਕੌਰ ਨੇ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਅਰਮਾਨ ਟੁੱਟ ਗਿਆ ਅਤੇ ਕਤਲ ਕਬੂਲ ਕਰ ਲਿਆ। ਪੁਲਿਸ ਨੇ ਘਰ ਦੇ ਪਿੱਛੋਂ ਕਤਲ ‘ਚ ਵਰਤਿਆ ਦੇਸੀ ਕੱਟਾ ਵੀ ਬਰਾਮਦ ਕਰ ਲਿਆ ਹੈ।
ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਰਮਾਨ ਕੋਈ ਸ਼ਰੀਫ ਮੁੰਡਾ ਨਹੀਂ ਹੈ। ਇਸੇ ਸਾਲ 25 ਫਰਵਰੀ ਦੀ ਰਾਤ ਨੂੰ ਕਲਾਗ੍ਰਾਮ ਲਾਈਟ ਪੁਆਇੰਟ ‘ਤੇ ਉਸ ਨੇ ਆਪਣੀ ਤੇਜ਼ ਰਫਤਾਰ ਥਾਰ ਗੱਡੀ ਨਾਲ ਦੋ ਮੋਟਰਸਾਈਕਲ ਸਵਾਰ ਅਧਿਆਪਕਾਂ ਨੂੰ ਕੁਚਲ ਦਿੱਤਾ ਸੀ, ਜਿਸ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਉਸ ਸਮੇਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਸੀ ਅਤੇ ਉਹ ਹੁਣ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ। ਹੁਣ ਫਿਰ ਉਸ ਨੇ ਆਪਣੇ ਹੀ ਪਿਤਾ ਦਾ ਕਤਲ ਕਰਕੇ ਸਾਬਤ ਕਰ ਦਿੱਤਾ ਕਿ ਉਹ ਕਿੰਨਾ ਖਤਰਨਾਕ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।