Pages

Pages

ਤਰਨਤਾਰਨ ਦੇ ਪਿੰਡ ਪੰਜਵੜ ‘ਚ ਪ੍ਰੇਮ ਵਿਆਹ ਦਾ ਖੂਨੀ ਅੰਜਾਮ, ਕੁੜੀ ਦੇ ਪਰਿਵਾਰ ਨੇ ਜੀਜੇ ਤੇ ਉਸਦੇ ਪਿਓ ‘ਤੇ ਚਲਾਈਆਂ ਗੋਲੀਆਂ – ਨੌਜਵਾਨ ਦੀ ਮੌਤ, ਪਿਤਾ ਗੰਭੀਰ।

ਤਰਨਤਾਰਨ, 05 ਅਕਤੂਬਰ : Prime Punjab 

ਤਰਨਤਾਰਨ / ਝਬਾਲ: ਪਿੰਡ ਪੰਜਵੜ ‘ਚ ਰਿਸ਼ਤੇਦਾਰੀ ‘ਚ ਕੀਤੇ ਪ੍ਰੇਮ ਵਿਆਹ ਦੀ ਰੰਜਿਸ਼ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ।

 

ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਕੁਝ ਸਮਾਂ ਪਹਿਲਾਂ ਆਪਣੇ ਹੀ ਮਾਮੇ ਦੀ ਕੁੜੀ ਨਾਲ ਲਵ ਮੈਰਿਜ ਕੀਤੀ ਸੀ। ਇਸ ਗੱਲ ਦੀ ਰੰਜਿਸ਼ ਰੱਖ ਕੇ ਬੀਤੀ ਸ਼ਾਮ ਕੁੜੀ ਦੇ ਪੇਕੇ ਪਰਿਵਾਰ ਵਾਲੇ ਹਥਿਆਰਾਂ ਸਮੇਤ ਮੁੰਡੇ ਦੇ ਘਰ ਆ ਗਏ ਅਤੇ ਅੰਮ੍ਰਿਤਪਾਲ ਤੇ ਉਸਦੇ ਪਿਤਾ ਕਸ਼ਮੀਰ ਸਿੰਘ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

 

ਦੋਵੇਂ ਪਿਓ-ਪੁੱਤ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਅੱਜ ਸਵੇਰੇ ਅੰਮ੍ਰਿਤਪਾਲ ਜ਼ਖਮਾਂ ਦੀ ਤਾਬ ਨਾ ਸਹਿੰਦਿਆਂ ਦਮ ਤੋੜ ਗਿਆ, ਜਦਕਿ ਉਸਦੇ ਪਿਤਾ ਦੀ ਹਾਲਤ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ।

 

ਥਾਣਾ ਝਬਾਲ ਦੀ ਪੁਲਿਸ ਨੇ ਪਰਿਵਾਰ ਦੇ ਬਿਆਨਾਂ ‘ਤੇ ਕੇਸ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਹਮਲਾਵਰਾਂ ਦੀ ਭਾਲ ਜਾਰੀ ਹੈ।