ਲੁਧਿਆਣਾ, 06 ਅਕਤੂਬਰ : Prime Punjab
ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਸਾਂਝੀ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੈਂਗਸਟਰ ਨੈੱਟਵਰਕ ਨਾਲ ਜੁੜੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਇਕ ਗਲੌਕ 9mm ਪਿਸਟਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਫੜੇ ਗਏ ਮੁਲਜ਼ਮ ਵਿਦੇਸ਼ ‘ਚ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸਨ। ਉਨ੍ਹਾਂ ਨੂੰ ਚੰਡੀਗੜ੍ਹ/ਮੋਹਾਲੀ ਇਲਾਕੇ ‘ਚ ਫਿਰੌਤੀ ਲਈ ਫਾਇਰਿੰਗ ਕਰਨ ਦਾ ਟਾਰਗੇਟ ਦਿੱਤਾ ਗਿਆ ਸੀ। ਪੁਲਿਸ ਦੀ ਸਮੇਂ ਸਿਰ ਕੀਤੀ ਕਾਰਵਾਈ ਨਾਲ ਵੱਡੀ ਵਾਰਦਾਤ ਟਲ ਗਈ।
ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 08, ਲੁਧਿਆਣਾ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਸਕੇ।
DGP ਪੰਜਾਬ ਪੁਲਿਸ ਨੇ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ‘ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


More Stories
ਪੰਜਾਬ ‘ਚ ਵੱਡੀ ਭ੍ਰਿਸ਼ਟਾਚਾਰ ਜਾਂਚ – CM ਦੇ OSD ਰਾਜਬੀਰ ਘੁਮਾਣ ਸਮੇਤ 6 ਖਿਲਾਫ CBI ਨੇ ਦਰਜ ਕੀਤੀ FIR, 8 ਥਾਵਾਂ ‘ਤੇ ਛਾਪੇ।
ਜਲੰਧਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ – ਵਰਦੀ ‘ਚ ਸ਼ਰਾਬ ਦੇ ਨਸ਼ੇ ‘ਚ ਟੁੰਨ ASI ਗੁਰਸ਼ਿੰਦਰ ਸਿੰਘ ਮੁਅੱਤਲ, ਪੁਲਿਸ ਲਾਈਨ ਹਾਜ਼ਰ।
ਵਿਜੀਲੈਂਸ ਦਾ ਵੱਡਾ ਐਕਸ਼ਨ – 30,000 ਰੁਪਏ ਰਿਸ਼ਵਤ ਲੈਂਦਾ SDE ਅਗਮਜੋਤ ਸਿੰਘ ਰੰਗੇ ਹੱਥੀਂ ਕਾਬੂ।