Director : Manvir Singh Walia
Editor : Jatin Kumar Sahota
ਜਲੰਧਰ, 07 ਅਕਤੂਬਰ : Prime Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ ‘ਤੇ ਭਾਜਪਾ ਵੱਲੋਂ ਜਲੰਧਰ ‘ਚ ਸੇਵਾ ਜੋਤੀ ਯਾਤਰਾ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ 7 ਅਕਤੂਬਰ 2001 ਨੂੰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸੇਵਾ ਸ਼ੁਰੂ ਕੀਤੀ ਸੀ ਅਤੇ ਅੱਜ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਕੇ 2047 ਤੱਕ ਵਿਕਸਿਤ ਭਾਰਤ ਦਾ ਸੁਪਨਾ ਦੇਖ ਰਹੇ ਹਨ।
ਅੰਗੁਰਾਲ ਨੇ ਪੰਜਾਬ ਦੀ AAP ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਕਦੇ ‘ਰੰਗਲਾ ਪੰਜਾਬ’ ਕਹਾਉਂਦਾ ਸੀ, ਪਰ ਅੱਜ ਨਸ਼ੇ, ਅਪਰਾਧ, ਭ੍ਰਿਸ਼ਟਾਚਾਰ ਅਤੇ ਕਰਜ਼ੇ ਕਾਰਨ ‘ਕੰਗਲਾ ਪੰਜਾਬ’ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਜਿਨ੍ਹਾਂ ਮਾਵਾਂ ਨੇ ਆਪਣੇ ਜਵਾਨ ਪੁੱਤ ਗੁਆਏ ਹਨ, ਭਾਜਪਾ ਉਨ੍ਹਾਂ ਦੀ ਆਵਾਜ਼ ਬਣੇਗੀ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹੇਗੀ।
ਸੀਬੀਆਈ ਜਾਂਚ ‘ਤੇ ਬੋਲਦਿਆਂ ਅੰਗੁਰਾਲ ਨੇ ਕਿਹਾ ਕਿ ਇਹ ਕਾਰਵਾਈ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੋਈ ਹੈ। ਇਸ ਤੋਂ ਪਹਿਲਾਂ ED ਵੱਲੋਂ ਪੰਜਾਬ ਦੇ DGP ਨੂੰ ਤਿੰਨ ਵਾਰ ਨੋਟਿਸ ਦਿੱਤੇ ਗਏ ਸਨ ਪਰ ਪੁਲਿਸ ਨੇ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪੁਲਿਸ ਅਤੇ ਅਧਿਕਾਰੀ ਸਰਕਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਇਹ ਤਾਂ ਸਿਰਫ ਟ੍ਰੇਲਰ ਹੈ, ਪੂਰੀ ਫਿਲਮ ਅਜੇ ਬਾਕੀ ਹੈ।
ਅੰਗੁਰਾਲ ਨੇ ਵਧਦੇ ਅਪਰਾਧਾਂ ‘ਤੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਰੋਜ਼ਾਨਾ ਸਰਪੰਚਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਕਾਰਨ ਵਪਾਰੀ ਪੰਜਾਬ ਛੱਡਣ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਬਦਲੀ-ਪੋਸਟਿੰਗ ਅਤੇ ਕਲੀਨ ਚਿੱਟ ਦੇ ਮਾਮਲਿਆਂ ‘ਤੇ ਸਪੱਸ਼ਟੀਕਰਨ ਦੇਣ। ਭਾਜਪਾ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ ਲਈ ਸੰਘਰਸ਼ ਕਰੇਗੀ।




More Stories
ਭੋਗਪੁਰ ‘ਚ ਵੱਡਾ ਹਾਦਸਾ ਟਲਿਆ – ਪਰਾਲੀ ਨਾਲ ਓਵਰਲੋਡ ਟਰਾਲੀ ਬੇਕਾਬੂ ਹੋ ਕੇ ਦੁਕਾਨਾਂ ‘ਚ ਵੜੀ, ਸ਼ਟਰ-ਕਾਊਂਟਰ ਟੁੱਟੇ।
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫਲਤਾ – 3 ਗੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕਾਂ ਦਾ ਪਰਦਾਫਾਸ਼, 15 ਪਿਸਤੌਲਾਂ ਸਮੇਤ 8 ਮੁਲਜ਼ਮ ਕਾਬੂ।
ਜਲੰਧਰ ‘ਚ ਤਿਉਹਾਰਾਂ ਤੋਂ ਪਹਿਲਾਂ ਵੱਡਾ ਖੁਲਾਸਾ – CIA ਸਟਾਫ ਨੇ 250 ਕਿਲੋ ਨਕਲੀ ਦੇਸੀ ਘਿਓ ਅਤੇ 35 ਟੀਨ ਰਿਫਾਇੰਡ ਕੀਤੇ ਬਰਾਮਦ, ਮਾਲਕ ਕਾਬੂ।