Director : Manvir Singh Walia
Editor : Jatin Kumar Sahota
ਜਲੰਧਰ, 08 ਅਕਤੂਬਰ : Prime Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕੋ ਦਿਨ ਦੋ ਵੱਡੀਆਂ ਕਾਰਵਾਈਆਂ ਕਰਕੇ ਭ੍ਰਿਸ਼ਟ ਅਧਿਕਾਰੀਆਂ ‘ਚ ਹੜਕੰਪ ਮਚਾ ਦਿੱਤਾ ਹੈ। ਪਹਿਲੀ ਕਾਰਵਾਈ ਜਲੰਧਰ ਦੇ ਬਸਤੀ ਪੀਰਦਾਦ ਪਟਵਾਰ ਸਰਕਲ ‘ਚ ਹੋਈ, ਜਿੱਥੇ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਉਸਦਾ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ 5,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਗਿਆ। ਇਹ ਕਾਰਵਾਈ ਨਿਊ ਰਾਜਨ ਨਗਰ ਦੇ ਵਸਨੀਕ ਦੀ ਸ਼ਿਕਾਇਤ ‘ਤੇ ਕੀਤੀ ਗਈ।
ਸ਼ਿਕਾਇਤਕਰਤਾ ਨੇ 4 ਮਰਲੇ ਦਾ ਪਲਾਟ ਖਰੀਦ ਕੇ 23.12.2024 ਨੂੰ ਆਪਣੇ ਭਰਾ ਉਮੇਸ਼ ਕੁਮਾਰ ਦੇ ਨਾਮ ਸੇਲ ਡੀਡ ਕਰਵਾਈ ਸੀ। ਇੰਤਕਾਲ ਲਈ ਪਟਵਾਰੀ ਵਾਰ-ਵਾਰ ਟਾਲ-ਮਟੋਲ ਕਰ ਰਿਹਾ ਸੀ। 07.10.2026 ਨੂੰ ਪਟਵਾਰੀ ਨੇ ਉਸਨੂੰ ਆਪਣੇ ਏਜੰਟ ਸੋਨੂੰ ਕੋਲ ਭੇਜਿਆ, ਜਿਸਨੇ 5,000 ਰੁਪਏ ਮੰਗੇ। ਪੀੜਤ ਨੇ ਪਹਿਲਾਂ 1,500 ਦਿੱਤੇ ਪਰ ਏਜੰਟ ਨੇ ਵਾਪਸ ਕਰਕੇ ਪੂਰੇ 5,000 ਮੰਗੇ। ਸਾਰੀ ਗੱਲਬਾਤ ਦੀ ਰਿਕਾਰਡਿੰਗ ਹੋਣ ‘ਤੇ ਵਿਜੀਲੈਂਸ ਨੇ ਜਾਲ ਵਿਛਾ ਕੇ ਦੋਵਾਂ ਨੂੰ 2 ਸਰਕਾਰੀ ਗਵਾਹਾਂ ਸਾਹਮਣੇ ਕਾਬੂ ਕਰ ਲਿਆ।
ਦੂਜੀ ਕਾਰਵਾਈ ਪਟਿਆਲਾ ਦੇ ਨਾਭਾ ‘ਚ ਮਾਈਨਿੰਗ ਵਿਭਾਗ ਦੇ SDO ਹਰਦੀਪ ਸਿੰਘ ‘ਤੇ ਹੋਈ। ਪਿੰਡ ਅਲੀਪੁਰ ਆਰੀਆਂ ਦੇ ਇੱਕ ਠੇਕੇਦਾਰ ਨੇ ਸ਼ਿਕਾਇਤ ਕੀਤੀ ਸੀ ਕਿ SDO ਉਸਦੇ ਓਵਰਲੋਡ ਟਿੱਪਰਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਕੇ 50,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਵਿਜੀਲੈਂਸ ਰੇਂਜ ਪਟਿਆਲਾ ਦੀ ਟੀਮ ਨੇ ਜਾਲ ਲਗਾ ਕੇ SDO ਨੂੰ ਵੀ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਮਾਮਲਿਆਂ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਜਲੰਧਰ ਅਤੇ ਪਟਿਆਲਾ ਵਿਖੇ ਵੱਖ-ਵੱਖ ਮੁਕੱਦਮੇ ਦਰਜ ਕਰ ਲਏ ਗਏ ਹਨ। ਦੋਵਾਂ ਕੇਸਾਂ ਦੀ ਅਗਲੇਰੀ ਜਾਂਚ ਜਾਰੀ ਹੈ। ਇਹ ਕਾਰਵਾਈ ਸਾਫ਼ ਸੁਨੇਹਾ ਹੈ ਕਿ ਪੰਜਾਬ ‘ਚ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।