Director : Manvir Singh Walia
Editor : Jatin Kumar Sahota
ਜਲੰਧਰ, 09 ਅਕਤੂਬਰ : Prime Punjab
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ 9 ਅਕਤੂਬਰ ਨੂੰ ਜਲੰਧਰ ਦਿਹਾਤੀ ਪੁਲਿਸ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। SSP ਹਰਵਿੰਦਰ ਸਿੰਘ ਵਿਰਕ (PPS) ਦੀ ਅਗਵਾਈ ‘ਚ ਹੋਈ ਇਸ ਮੀਟਿੰਗ ਦਾ ਮੁੱਖ ਮਕਸਦ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਣਾ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸੀ।
ਇਸ ਅਹਿਮ ਮੀਟਿੰਗ ‘ਚ SP (Investigation) ਵਿਨੀਤ ਆਹਲਾਵਤ IPS, SP (PBI/Operational) ਗੁਰਪ੍ਰੀਤ ਸਿੰਘ ਗਿੱਲ PPS, ਸਾਰੇ ਗਜ਼ਟਿਡ ਅਧਿਕਾਰੀ, ਡਰੱਗ ਇੰਸਪੈਕਟਰ ਅਤੇ ਵੱਖ-ਵੱਖ ਪਿੰਡਾਂ ਦੀਆਂ ਵਿਲੇਜ ਡਰੱਗ ਕਮੇਟੀਆਂ (VDCs) ਦੇ ਮੈਂਬਰ ਸ਼ਾਮਲ ਹੋਏ। ਮੀਟਿੰਗ ‘ਚ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਤੇ ਨਿਗਰਾਨੀ ਹੋਰ ਮਜ਼ਬੂਤ ਕਰਨ ‘ਤੇ ਵਿਸਥਾਰ ‘ਚ ਚਰਚਾ ਹੋਈ।
SSP ਨੇ ਸਾਫ਼ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪਰਚੇ ਦਰਜ ਕਰਨ ਤੱਕ ਸੀਮਤ ਨਹੀਂ ਰਹੇਗੀ। ਇਸ ਦੇ ਨਾਲ-ਨਾਲ ਲਗਾਤਾਰ ਜਨਤਕ ਜਾਗਰੂਕਤਾ, ਸਮੇਂ ਸਿਰ ਡਾਕਟਰੀ ਇਲਾਜ ਅਤੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਵੀ ਬੇਹੱਦ ਜ਼ਰੂਰੀ ਹੈ। ਇਸ ਲਈ ਪੁਲਿਸ, ਸਿਹਤ ਵਿਭਾਗ ਅਤੇ VDCs ਦੇ ਤਾਲਮੇਲ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ ਤਾਂ ਜੋ ਪੀੜਤਾਂ ਨੂੰ ਮੁੱਖ ਧਾਰਾ ‘ਚ ਵਾਪਸ ਲਿਆਂਦਾ ਜਾ ਸਕੇ।
SSP ਵਿਰਕ ਨੇ VDC ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ‘ਚ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਸਿੱਖਿਆ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਲਈ ਪਿੰਡ ਪੱਧਰ ‘ਤੇ ਲੋਕਾਂ ਦਾ ਸਹਿਯੋਗ ਸਭ ਤੋਂ ਵੱਧ ਜ਼ਰੂਰੀ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।