Director : Manvir Singh Walia
Editor : Jatin Kumar Sahota
ਜਲੰਧਰ, 11 ਅਕਤੂਬਰ : Prime Punjab
ਜਲੰਧਰ ਦੇ ਪਿੰਡ ਢੱਡਾ ‘ਚ ਇੱਕ ਬੱਚੇ ਦੇ ਜਨਮਦਿਨ ਦੀ ਪਾਰਟੀ ਖੁਸ਼ੀ ਦੀ ਥਾਂ ਮਾਤਮ ‘ਚ ਬਦਲ ਗਈ। ਪਾਰਟੀ ਦੌਰਾਨ ਚੱਲੀਆਂ ਗੋਲੀਆਂ ਨਾਲ ਇੱਕ 42 ਸਾਲਾ ਮਹਿਲਾ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਤੇ ਇੱਕ ਫੋਟੋਗ੍ਰਾਫਰ ਜ਼ਖਮੀ ਹੋ ਗਏ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਾਰਟੀ ‘ਚ ਭਗਦੜ ਮੱਚ ਗਈ।
ਜਾਣਕਾਰੀ ਮੁਤਾਬਕ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦਾ ਜਸ਼ਨ ਚੱਲ ਰਿਹਾ ਸੀ ਕਿ ਅਚਾਨਕ ਗੋਲੀਬਾਰੀ ਹੋ ਗਈ। ਗੋਲੀ ਲੱਗਣ ਨਾਲ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀ ਬੱਚੇ ਤੇ ਫੋਟੋਗ੍ਰਾਫਰ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪਤਾਰਾ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਥਾਣਾ ਪਤਾਰਾ ਦੇ ਐਸਐਚਓ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਮਹਿਲਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ‘ਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਐਸਐਚਓ ਮੁਤਾਬਕ ਦੋਸ਼ੀ ਮੌਕੇ ਤੋਂ ਫ਼ਰਾਰ ਹੈ, ਜਿਸਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਜਾਂਚ ਜਾਰੀ ਹੈ।





More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।