ਪੰਜਾਬ, 12 ਅਕਤੂਬਰ : Prime Punjab
ਪੰਜਾਬ ਭਰ ਦੇ ਪਾਰਕ ਹਸਪਤਾਲ ਗਰੁੱਪ ‘ਤੇ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਸੂਤਰਾਂ ਮੁਤਾਬਕ ED ਦੀਆਂ ਵੱਖ-ਵੱਖ ਟੀਮਾਂ ਦਿੱਲੀ ਤੋਂ ਸਿੱਧਾ ਪੰਜਾਬ ਪਹੁੰਚੀਆਂ ਤੇ ਪਟਿਆਲਾ ਦੇ ਅਰਬਨ ਅਸਟੇਟ ਸਥਿਤ ਪਾਰਕ ਹਸਪਤਾਲ ਸਮੇਤ ਕਈ ਹੋਰ ਟਿਕਾਣਿਆਂ ‘ਤੇ ਇਕੋ ਸਮੇਂ ਛਾਪੇਮਾਰੀ ਸ਼ੁਰੂ ਕਰ ਦਿੱਤੀ।
ਪਟਿਆਲਾ ‘ਚ ED ਦੇ ਅਧਿਕਾਰੀ ਹਸਪਤਾਲ ਦੇ ਅੰਦਰ ਬੰਦ ਕਮਰੇ ‘ਚ ਦਸਤਾਵੇਜ਼ ਖੰਗਾਲ ਰਹੇ ਹਨ, ਹਿਸਾਬ-ਕਿਤਾਬ ਤੇ ਬਿਲਿੰਗ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਸਟਾਫ ਨੂੰ ਅੰਦਰ ਹੀ ਰੋਕਿਆ ਗਿਆ ਹੈ ਤੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਸਾਰੀ ਰੇਡ ਕਥਿਤ ਵਿੱਤੀ ਗੜਬੜੀ ਤੇ ਮਨੀ ਲਾਂਡਰਿੰਗ ਦੇ ਮਾਮਲੇ ਨਾਲ ਜੁੜੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸਕੀਮਾਂ ਦੇ ਪੈਸੇ ਤੇ ਇੰਸ਼ੋਰੈਂਸ ਕਲੇਮ ‘ਚ ਹੇਰਾਫੇਰੀ ਦੇ ਦੋਸ਼ਾਂ ਤੋਂ ਬਾਅਦ ED ਨੇ ਇਹ ਐਕਸ਼ਨ ਲਿਆ ਹੈ।
ਹਾਲਾਂਕਿ ED ਵੱਲੋਂ ਹਾਲੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ, ਨਾ ਹੀ ਘਪਲੇ ਦੀ ਰਕਮ ਬਾਰੇ ਕੁਝ ਦੱਸਿਆ ਗਿਆ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਫ ਹੋਵੇਗਾ ਕਿ ਮਾਮਲਾ ਕਿੰਨਾ ਵੱਡਾ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।