ਅੰਮ੍ਰਿਤਸਰ, 13 ਅਕਤੂਬਰ : Prime Punjab
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੇ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ 5 ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 10 ਦੋਸ਼ੀਆਂ ਨੂੰ ਕਾਬੂ ਕੀਤਾ ਹੈ।
ਪੁਲਿਸ ਨੇ ਦੋਸ਼ੀਆਂ ਕੋਲੋਂ 6 ਪਿਸਤੌਲ, 12 ਜਿੰਦਾ ਕਾਰਤੂਸ, ਇੱਕ ਡਰੋਨ, 4 ਕਿਲੋ 409 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 12 ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਇਹ ਸਾਰੇ ਦੋਸ਼ੀ ਹਥਿਆਰਾਂ ਤੇ ਨਸ਼ਿਆਂ ਦੀ ਸਪਲਾਈ ਦੇ ਧੰਦੇ ਨਾਲ ਜੁੜੇ ਹੋਏ ਸਨ।
ਇਸ ਮਾਮਲੇ ‘ਚ ਪੁਲਿਸ ਨੇ 5 ਵੱਖ-ਵੱਖ FIR ਦਰਜ ਕੀਤੀਆਂ ਹਨ। ਪੁਲਿਸ ਹੁਣ ਇਹਨਾਂ ਨੈੱਟਵਰਕਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਦੇ ਹੋਰ ਸਾਥੀ ਕੌਣ-ਕੌਣ ਹਨ ਅਤੇ ਇਹ ਡਰੋਨ ਰਾਹੀਂ ਸਰਹੱਦ ਪਾਰੋਂ ਖੇਪ ਕਿਵੇਂ ਮੰਗਵਾਉਂਦੇ ਸਨ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਪੰਜਾਬ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।