ਚੰਡੀਗੜ੍ਹ, 13 ਅਕਤੂਬਰ : Prime Punjab
ਚੰਡੀਗੜ੍ਹ – ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਨੇ ਵੱਡੇ ਪੱਧਰ ‘ਤੇ ਅਫਸਰਸ਼ਾਹੀ ‘ਚ ਫੇਰਬਦਲ ਕਰ ਦਿੱਤਾ ਹੈ। ਕਈ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋ ਤੁਰੰਤ ਲਾਗੂ ਹੋਣਗੇ।
ਇਸ ਫੇਰਬਦਲ ਤਹਿਤ 2020 ਬੈਚ ਦੀ IAS ਅਧਿਕਾਰੀ ਓਜਸਵੀ, ਜੋ ਹੁਣ ਤੱਕ ਲੁਧਿਆਣਾ ਨਗਰ ਨਿਗਮ ਦੀ ਕਮਿਸ਼ਨਰ ਵਜੋਂ ਸੇਵਾਵਾਂ ਦੇ ਰਹੀ ਸੀ, ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਐਡੀਸ਼ਨਲ ਸਕੱਤਰ, ਮਾਲ, ਮੁੜ ਵਸੇਬਾ ਅਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਲਾਇਆ ਗਿਆ ਹੈ।
ਉਨ੍ਹਾਂ ਦੀ ਥਾਂ ‘ਤੇ 2016 ਬੈਚ ਦੇ PCS ਅਧਿਕਾਰੀ ਅੰਕੁਰ ਮਹਿੰਦਰੂ ਨੂੰ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅੰਕੁਰ ਮਹਿੰਦਰੂ ਇਸ ਸਮੇਂ ਸੰਗਰੂਰ ‘ਚ ADC (ਜਨਰਲ) ਵਜੋਂ ਤਾਇਨਾਤ ਸਨ, ਉਨ੍ਹਾਂ ਦੀਆਂ ਸੇਵਾਵਾਂ ਹੁਣ ਸਥਾਨਕ ਸਰਕਾਰ ਵਿਭਾਗ ਨੂੰ ਸੌਂਪੀਆਂ ਗਈਆਂ ਹਨ।
ਸਰਕਾਰ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।




More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।