Pages

Pages

ਜਲੰਧਰ ‘ਚ ਕੌਂਸਲਰ ‘ਤੇ ਦਿਨ-ਦਿਹਾੜੇ ਚਾਕੂਆਂ ਨਾਲ ਜਾਨਲੇਵਾ ਹਮਲਾ, ਹਾਲਤ ਨਾਜ਼ੁਕ।

ਜਲੰਧਰ, 13 ਅਕਤੂਬਰ : Prime Punjab 

ਜਲੰਧਰ ਦੇ ਰਾਮਾ ਮੰਡੀ ਇਲਾਕੇ ‘ਚ ਇੱਕ ਕੌਂਸਲਰ ‘ਤੇ ਕੁਝ ਨੌਜਵਾਨਾਂ ਨੇ ਤਿੱਖੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੀੜਤ ਦੀ ਪਹਿਚਾਣ ਕਾਜ਼ੀ ਮੰਡੀ ਦੇ ਕੌਂਸਲਰ ਹਰਪਾਲ ਮਿੰਟੂ ਵਜੋਂ ਹੋਈ ਹੈ।

 

ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਨੌਜਵਾਨਾਂ ਨੇ ਕੌਂਸਲਰ ‘ਤੇ ਕਈ ਵਾਰ ਚਾਕੂਆਂ ਨਾਲ ਵਾਰ ਕੀਤਾ, ਜਿਸ ਕਾਰਨ ਉਹ ਖੂਨ ਨਾਲ ਲੱਥਪੱਥ ਹੋ ਕੇ ਸੜਕ ‘ਤੇ ਹੀ ਡਿੱਗ ਪਿਆ।

 

ਹਮਲੇ ਤੋਂ ਤੁਰੰਤ ਬਾਅਦ ਉਸਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।

 

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।