Pages

Pages

Mad Sandhu ਕਤਲ ਕੇਸ ‘ਚ ਵੱਡੀ ਸਫਲਤਾ – ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਮੁੰਬਈ ATS ਨਾਲ ਮਿਲ ਕੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਕੀਤਾ ਕਾਬੂ।

Director : Manvir Singh Walia

Editor : Jatin Kumar Sahota 

ਜਲੰਧਰ, 14 ਅਕਤੂਬਰ  : Prime Punjab 

Mad Sandhu ਕਤਲ ਕਾਂਡ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਮੁੰਬਈ ATS ਦੇ ਸਹਿਯੋਗ ਨਾਲ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਵੀ ਬਰਾਮਦ ਕੀਤੇ ਹਨ।

 

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਜੋਬਨਪ੍ਰੀਤ ਵਿਦੇਸ਼ਾਂ ‘ਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਉਸਦਾ ਮੁੱਖ ਕੰਮ ਸ਼ੂਟਰਾਂ ਤੱਕ ਹਥਿਆਰ ਪਹੁੰਚਾਉਣਾ, ਫੰਡਿੰਗ ਕਰਨਾ ਅਤੇ ਲੌਜਿਸਟਿਕ ਸਹਾਇਤਾ ਦੇਣਾ ਸੀ। ਪੁਲਿਸ ਮੁਤਾਬਕ ਉਹ ਇਸ ਪੂਰੇ ਗੈਂਗਸਟਰ ਨੈੱਟਵਰਕ ਦਾ ਅਹਿਮ ਹਿੱਸਾ ਸੀ।

ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਹੈ ਕਿ ਉਹ ਤਰਨਤਾਰਨ ਜ਼ਿਲ੍ਹੇ ‘ਚ ਫਿਰੌਤੀ ਨਾਲ ਜੁੜੀਆਂ 3 ਫਾਇਰਿੰਗ ਦੀਆਂ ਵਾਰਦਾਤਾਂ ‘ਚ ਵੀ ਸ਼ਾਮਲ ਸੀ। ਮਾਡ ਸੰਧੂ ਕਤਲ ਕੇਸ ਤੋਂ ਇਲਾਵਾ ਉਹ ਜਬਰੀ ਵਸੂਲੀ ਦੇ ਕਈ ਮਾਮਲਿਆਂ ‘ਚ ਵੀ ਲੋੜੀਂਦਾ ਸੀ।

 

ਫਿਲਹਾਲ ਪੁਲਿਸ ਵੱਲੋਂ ਇਸ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਾਰੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਵਿਦੇਸ਼ਾਂ ‘ਚ ਬੈਠੇ ਕਿਹੜੇ ਹੈਂਡਲਰ ਇਸਨੂੰ ਚਲਾ ਰਹੇ ਸਨ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸੂਬੇ ‘ਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।