ਪੰਜਾਬ, 15 ਅਕਤੂਬਰ : Prime Punjab
ਪੰਜਾਬ ‘ਚੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਸ਼ਾ ਤਸਕਰੀ ਨੂੰ ਰੋਕਣ ਦੀ ਜ਼ਿੰਮੇਵਾਰੀ ਜਿਸ ਮੁਲਾਜ਼ਮ ‘ਤੇ ਸੀ, ਉਹੀ ਤਸਕਰੀ ਕਰਦਾ ਫੜਿਆ ਗਿਆ। BSF ਨੇ ਪੰਜਾਬ ਪੁਲਿਸ ਦੀ ਐਂਟੀ-ਡਰੋਨ ਟੀਮ ‘ਚ ਤਾਇਨਾਤ ਇੱਕ ਕਾਂਸਟੇਬਲ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ ਕਰੀਬ 100 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਗ੍ਰਿਫਤਾਰ ਮੁਲਜ਼ਮ ਦੀ ਪਛਾਣ ਕਰਨਦੀਪ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਭੂਸੇ ਦਾ ਰਹਿਣ ਵਾਲਾ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਭਿਖੀਵਿੰਡ ਦੇ ਸੁਰਸਿੰਘ ਚੌਕੀ ‘ਚ ਕਲਰਕ ਵਜੋਂ ਡਿਊਟੀ ਕਰ ਰਿਹਾ ਸੀ ਅਤੇ ਡੇਢ ਮਹੀਨਾ ਪਹਿਲਾਂ ਹੀ ਉਸਦੀ ਬਦਲੀ ਐਂਟੀ-ਡਰੋਨ ਟੀਮ ‘ਚ ਹੋਈ ਸੀ। ਇਸ ਟੀਮ ਦਾ ਕੰਮ ਸਰਹੱਦ ਪਾਰੋਂ ਡਰੋਨ ਰਾਹੀਂ ਆਉਣ ਵਾਲੇ ਨਸ਼ੇ ਨੂੰ ਫੜਨਾ ਸੀ।
BSF ਦੀ 115ਵੀਂ ਬਟਾਲੀਅਨ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕਾਂਸਟੇਬਲ ਹੈਰੋਇਨ ਦੀ ਵੱਡੀ ਖੇਪ ਨੂੰ ਟਿਕਾਣੇ ਲਗਾਉਣ ਦੀ ਫਿਰਾਕ ‘ਚ ਹੈ। ਇਸ ‘ਤੇ ਕਾਰਵਾਈ ਕਰਦਿਆਂ BSF ਨੇ ਸਰਾਏ ਅਮਾਨਤ ਖਾਂ ਥਾਣੇ ਦੇ ਲਾਹੀਆਂ ਪੁਲ ਡਰੇਨ ਕੋਲ ਨਾਕਾ ਲਾਇਆ ਅਤੇ ਪਲਾਸਟਿਕ ਦੇ ਥੈਲਿਆਂ ‘ਚ ਹੈਰੋਇਨ ਲੈ ਕੇ ਜਾ ਰਹੇ ਸਿਪਾਹੀ ਨੂੰ ਦਬੋਚ ਲਿਆ। ਤਲਾਸ਼ੀ ‘ਤੇ 15 ਪੈਕੇਟ ਬਰਾਮਦ ਹੋਏ।
ਫਿਲਹਾਲ BSF ਅਤੇ ਪੰਜਾਬ ਪੁਲਿਸ ਵੱਲੋਂ ਮਾਮਲੇ ਦੀ ਸਾਂਝੀ ਜਾਂਚ ਕੀਤੀ ਜਾ ਰਹੀ ਹੈ। ਇਸ ਵੱਡੀ ਬਰਾਮਦਗੀ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਇਹ ਨੈੱਟਵਰਕ ਕਿੰਨਾ ਵੱਡਾ ਹੈ ਅਤੇ ਇਸ ‘ਚ ਹੋਰ ਕੌਣ-ਕੌਣ ਸ਼ਾਮਲ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।